ਮਾਤਾ ਚਿੰਤਪੁਰਨੀ ਜਾ ਰਹੇ ਐਕਟਿਵਾ ਸਵਾਰ ਜੋੜੇ ਨਾਲ ਵਾਪਰਿਆ ਦਰਦਨਾਕ ਹਾਦਸਾ, ਪਤਨੀ ਦੀ ਮੌਤ

0
959

ਲੁਧਿਆਣਾ/ਹੁਸ਼ਿਆਰਪੁਰ, 28 ਸਤੰਬਰ | ਚਿੰਤਪੁਰਨੀ ਰੋਡ ‘ਤੇ ਇੱਕ ਦਰਦਨਾਕ ਹਾਦਸਾ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਇਸ ਘਟਨਾ ਵਿਚ ਇੱਕ ਔਰਤ ਦੀ ਮੌਤ ਹੋ ਗਈ।

ਜਾਣਕਾਰੀ ਅਨੁਸਾਰ ਐਕਟਿਵਾ ਸਵਾਰ ਜੋੜਾ ਲੁਧਿਆਣਾ ਤੋਂ ਚਿੰਤਪੁਰਨੀ ਮੱਥਾ ਟੇਕਣ ਜਾ ਰਿਹਾ ਸੀ। ਇਸ ਦੌਰਾਨ ਜਦੋਂ ਉਹ ਚੌਹਾਲ ਕੋਲ ਪਹੁੰਚੇ ਤਾਂ ਇਕ ਤੇਜ਼ ਰਫਤਾਰ ਟਿੱਪਰ ਨੇ ਦੋਵਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਪਤਨੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਪਤੀ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਹੁਸ਼ਿਆਰਪੁਰ ਲਿਆਂਦਾ ਗਿਆ, ਜਿਸ ਦੀ ਹਾਲਤ ਸਥਿਰ ਦੱਸੀ ਜਾਂਦੀ ਹੈ। ਸੂਚਨਾ ਮਿਲਦੇ ਹੀ ਥਾਣਾ ਸਦਰ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਟਿੱਪਰ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ।