ਲਹਿਰਾਗਾਗਾ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਸਬ-ਡਵੀਜ਼ਨ ਦੇ ਪਿੰਡ ਗੁਰਨੇ ਖ਼ੁਰਦ ਵਿਖੇ ਛੁੱਟੀ ’ਤੇ ਆਏ ਫ਼ੌਜੀ ਦੀ ਮੋਟਰਸਾਈਕਲ ਸਮੇਤ ਨਹਿਰ ਵਿਚ ਡਿੱਗਣ ਕਾਰਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਹਾਦਸਾ ਵਾਪਰਨ ਨਾਲ ਪਰਿਵਾਰ ਵਿਚ ਸੋਗ ਦੀ ਲਹਿਰ ਹੈ। ਮ੍ਰਿਤਕ ਦੀ ਪਛਾਣ 22 ਸਾਲ ਦੇ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਗੁਰਪ੍ਰੀਤ ਸਿੰਘ ਫ਼ੌਜ ਵਿਚ ਨੌਕਰੀ ਕਰਦਾ ਸੀ ਅਤੇ ਕੁਝ ਦਿਨ ਪਹਿਲਾਂ ਹੀ ਛੁੱਟੀ ’ਤੇ ਆਇਆ ਸੀ। ਉਸ ਨੇ 17 ਮਈ ਨੂੰ ਛੁੱਟੀ ਕੱਟ ਕੇ ਵਾਪਸ ਡਿਊਟੀ ’ਤੇ ਜਾਣਾ ਸੀ।