ਲੁਧਿਆਣਾ ‘ਚ ਦਰਦਨਾਕ ਹਾਦਸਾ : ਪੰਕਚਰ ਟਾਇਰ ਬਦਲਦੇ ਨੌਜਵਾਨ ਨੂੰ ਤੇਜ਼ ਰਫਤਾਰ ਟਰੱਕ ਨੇ ਕੁਚਲਿਆ

0
314

ਲੁਧਿਆਣਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸਥਾਨਕ ਰਾਹੋਂ ਰੋਡ ‘ਤੇ ਟਰੱਕ ਦਾ ਪੰਕਚਰ ਹੋਇਆ ਟਾਇਰ ਬਦਲ ਰਹੇ ਨੌਜਵਾਨ ਨੂੰ ਪਿੱਛੋਂ ਆ ਰਹੇ ਤੇਜ਼ ਰਫ਼ਤਾਰ ਟਰੱਕ ਨੇ ਬੁਰੀ ਤਰ੍ਹਾਂ ਦਰੜ ਦਿੱਤਾ। ਇਸ ਦਰਦਨਾਕ ਹਾਦਸੇ ਦਾ ਸ਼ਿਕਾਰ ਹੋਏ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਿਊ ਸੁਭਾਸ਼ ਨਗਰ ਦੇ ਰਹਿਣ ਵਾਲੇ 17 ਸਾਲਾ ਯਸ਼ਰਾਜ ਦੇ ਰੂਪ ਵਿਚ ਹੋਈ ਹੈ।

ਜਾਣਕਾਰੀ ਮਿਲਣ ਮਗਰੋਂ ਥਾਣਾ ਟਿੱਬਾ ਪੁਲਿਸ ਨੇ ਟਰੱਕ ਦੇ ਡਰਾਈਵਰ ਮੋਨੂੰ ਸੱਭਰਵਾਲ ਦੇ ਬਿਆਨ ਉੱਪਰ ਪਰਚਾ ਦਰਜ ਕਰਕੇ ਮੁਲਜ਼ਮ ਟਰੱਕ ਡਰਾਈਵਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਲੇਬਰ ਕਾਲੋਨੀ ਜਮਾਲਪੁਰ ਦੇ ਰਹਿਣ ਵਾਲੇ ਮੋਨੂੰ ਸੱਭਰਵਾਲ ਮੁਤਾਬਕ ਉਹ ਕੈਂਟਰ ਟਰੱਕ ‘ਤੇ ਬਤੌਰ ਡਰਾਈਵਰ ਨੌਕਰੀ ਕਰਦਾ ਹੈ ਅਤੇ ਉਸ ਨਾਲ ਯਸ਼ਰਾਜ ਬਤੌਰ ਕੰਡਕਟਰ ਕੰਮ ਕਰਦਾ ਸੀ। ਘਟਨਾ ਵਾਲੀ ਰਾਤ ਕਰੀਬ ਪੌਣੇ 9 ਵਜੇ ਉਹ ਮੇਹਰਬਾਨ ਤੋਂ ਬਸਤੀ ਜੋਧੇਵਾਲ ਵੱਲ ਜਾ ਰਹੇ ਸਨ।

ਇਸ ਦੌਰਾਨ ਰਾਹੋਂ ਰੋਡ ਤੋਂ ਲੰਘਦੇ ਉਨ੍ਹਾਂ ਦੇ ਕੈਂਟਰ ਦੇ ਡਰਾਈਵਰ ਸਾਈਡ ਦਾ ਪਿਛਲਾ ਪਹੀਆ ਪੰਕਚਰ ਹੋ ਗਿਆ। ਜਦੋਂ ਯਸ਼ਰਾਜ ਹੇਠਾਂ ਉੱਤਰ ਕੇ ਕੈਂਟਰ ਦਾ ਪੰਕਚਰ ਹੋਇਆ ਟਾਇਰ ਬਦਲ ਰਿਹਾ ਸੀ ਤਾਂ ਪਿੱਛੋਂ ਆ ਰਹੇ ਤੇਜ਼ ਰਫ਼ਤਾਰ ਟਰੱਕ ਦੇ ਚਾਲਕ ਨੇ ਅਣਗਹਿਲੀ ਨਾਲ ਵਾਹਨ ਚਲਾਉਂਦੇ ਹੋਏ ਯਸ਼ਰਾਜ ਉੱਪਰ ਟਰੱਕ ਦਾ ਅਗਲਾ ਟਾਇਰ ਚੜ੍ਹਾ ਦਿੱਤਾ। ਉਕਤ ਮਾਮਲੇ ਦੀ ਜਾਣਕਾਰੀ ਮਿਲਣ ਮਗਰੋਂ ਤਫਤੀਸ਼ੀ ਅਧਿਕਾਰੀ ਰਵਿੰਦਰ ਕੁਮਾਰ ਅਤੇ ਪੁਲਿਸ ਪਾਰਟੀ ਨੇ ਮੌਕੇ ‘ਤੇ ਪੁੱਜ ਕੇ ਲਾਸ਼ ਕਬਜ਼ੇ ਵਿਚ ਲੈਣ ਮਗਰੋਂ ਮੁਲਜ਼ਮ ਟਰੱਕ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ)