ਦਰਦਨਾਕ ਹਾਦਸਾ ! ਕਾਰ ਤੇ ਟਰਾਲੇ ਵਿਚਾਲੇ ਭਿਆਨਕ ਟੱਕਰ, 6 ਔਰਤਾਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖਮੀ

0
480

ਉੱਤਰ ਪ੍ਰਦੇਸ਼, 6 ਨਵੰਬਰ | ਹਰਦੋਈ ਜ਼ਿਲ੍ਹੇ ਵਿਚ ਕਟੜਾ ਬਿਲਹੌਰ ਹਾਈਵੇ ‘ਤੇ ਟਰੱਕ ਤੇ ਆਟੋ ਵਿਚਾਲੇ ਹੋਈ ਟੱਕਰ ‘ਚ 10 ਲੋਕਾਂ ਦੀ ਮੌਤ ਹੋ ਗਈ। ਜਦਕਿ ਅੱਧੀ ਦਰਜਨ ਦੇ ਕਰੀਬ ਲੋਕ ਜ਼ਖਮੀ ਦੱਸੇ ਜਾ ਰਹੇ ਹਨ।

ਇਹ ਭਿਆਨਕ ਹਾਦਸਾ ਕੋਤਵਾਲੀ ਬਿਲਗਰਾਮ ਇਲਾਕੇ ਦੇ ਪਿੰਡ ਹੀਰਾ ਰੋਸ਼ਨਪੁਰ ਨੇੜੇ ਵਾਪਰਿਆ। ਹਾਦਸੇ ਤੋਂ ਬਾਅਦ ਪੁਲਿਸ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ। ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ਪਹੁੰਚਾਉਣ ਲਈ ਐਂਬੂਲੈਂਸ ਦਾ ਪ੍ਰਬੰਧ ਕੀਤਾ ਗਿਆ ਹੈ। ਘਟਨਾ ‘ਤੇ ਦੁੱਖ ਪ੍ਰਗਟ ਕਰਦੇ ਹੋਏ ਸੀਐੱਮ ਯੋਗੀ ਆਦਿਤਿਆਨਾਥ ਨੇ ਅਧਿਕਾਰੀਆਂ ਨੂੰ ਜ਼ਖਮੀਆਂ ਦਾ ਸਹੀ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹਨ।

ਦਰਦਨਾਕ ਹਾਦਸੇ ਬਾਰੇ ਜਾਣਕਾਰੀ ਦਿੰਦਿਆਂ ਹਰਦੋਈ ਦੇ ਐਸਪੀ ਨੀਰਜ ਕੁਮਾਰ ਜਾਦੌਨ ਨੇ ਦੱਸਿਆ ਕਿ ਆਟੋ ਅਤੇ ਟਰੱਕ ਦੀ ਟੱਕਰ ‘ਚ 6 ਔਰਤਾਂ ਸਮੇਤ 10 ਲੋਕਾਂ ਦੀ ਮੌਤ ਹੋ ਗਈ। 4 ਲੋਕ ਜ਼ਖਮੀ ਹੋ ਗਏ। ਉਹ ਖਤਰੇ ਤੋਂ ਬਾਹਰ ਹਨ ਪਰ ਉਨ੍ਹਾਂ ਨੂੰ ਬਿਹਤਰ ਲਈ ਜ਼ਿਲਾ ਹਸਪਤਾਲ ਭੇਜਿਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਇਸ ਹਾਦਸੇ ‘ਚ 4 ਹੋਰ ਲੋਕ ਗੰਭੀਰ ਰੂਪ ‘ਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਉਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਜਾਦੌਨ ਨੇ ਦੱਸਿਆ ਕਿ ਟੱਕਰ ਮਾਰਨ ਵਾਲੇ ਟਰੱਕ ਨੂੰ ਜ਼ਬਤ ਕਰ ਲਿਆ ਗਿਆ ਹੈ। ਉਸ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ ਨੂੰ ਬਚਾਉਣ ਦੀ ਕੋਸ਼ਿਸ਼ ਦੌਰਾਨ ਇਕ ਟਰੱਕ ਅਤੇ ਆਟੋਰਿਕਸ਼ਾ ਦੀ ਟੱਕਰ ਹੋ ਗਈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)