ਦਰਦਨਾਕ ਹਾਦਸਾ ! ਕਾਰ ਸਵਾਰ ਨੇ ਮੋਟਰਸਾਈਕਲ ਤੇ ਪੈਦਲ ਜਾ ਰਹੇ ਨੌਜਵਾਨਾਂ ਨੂੰ ਦਰੜਿਆ, ਇਕ ਦੀ ਮੌਤ

0
633

 ਬਰਨਾਲਾ, 1 ਨਵੰਬਰ | ਜ਼ਿਲੇ ਦੇ ਨੇੜਲੇ ਕਸਬਾ ਹੰਡਿਆਇਆ ਵਿਖੇ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਇਥੇ ਇਕ ਕਾਰ ਸਵਾਰ ਨੇ ਮੋਟਰਸਾਈਕਲ ਸਵਾਰ ਤੇ ਪੰਜ ਪੈਦਲ ਜਾ ਰਹੇ ਪ੍ਰਵਾਸੀਆਂ ਉਪਰ ਕਾਰ ਚੜ੍ਹਾ ਦਿੱਤੀ ਅਤੇ ਬੁਰੀ ਤਰ੍ਹਾਂ ਦਰੜ ਦਿੱਤਾ। ਹਾਦਸੇ ਵਿਚ ਇਕ ਪ੍ਰਵਾਸੀ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ 2 ਜ਼ਖ਼ਮੀ ਹੋ ਗਏ।

ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਬੀਤੇ ਦਿਨ ਬਰਨਾਲਾ ਤੋਂ ਬਠਿੰਡਾ ਵੱਲ ਜਾ ਰਹੇ ਕਾਰ ਸਵਾਰ ਨੇ ਇਕ ਮੋਟਰਸਾਈਕਲ ਸਵਾਰ ਸਮੇਤ 5 ਪੈਦਲ ਜਾ ਰਹੇ ਪ੍ਰਵਾਸੀਆਂ ਨੂੰ ਟੱਕਰ ਮਾਰ ਦਿੱਤੀ। ਕਾਰ ਸਵਾਰ ਸਾਰਿਆਂ ਨੂੰ 50 ਫੁੱਟ ਘੜੀਸ ਕੇ ਲੈ ਗਿਆ। ਹਾਦਸਾ ਇਨ੍ਹਾਂ ਭਿਆਨਕ ਸੀ ਕਿ ਕਾਰ ਦਰੱਖਤ ਨੂੰ ਤੋੜ ਖਤਾਨਾਂ ਵਿਚ ਜਾ ਡਿੱਗੀ। ਸੜਕ ਸੁਰੱਖਿਆ ਫੋਰਸ ਹੰਡਿਆਇਆ ਵਲੋਂ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾਇਆ ਗਿਆ।