ਦਰਦਨਾਕ ਹਾਦਸਾ ! ਟਰੈਕਟਰ-ਟਰਾਲੀ ਨਾਲ ਟਕਰਾਉਣ ਕਾਰਨ ਨੌਜਵਾਨ ਦੀ ਮੌ.ਤ, 2 ਸਾਥੀ ਜ਼ਖਮੀ

0
986

ਹੁਸ਼ਿਆਰਪੁਰ, 15 ਨਵੰਬਰ | ਊਨਾ ਬਾਈਪਾਸ ‘ਤੇ ਦਰਦਨਾਕ ਹਾਦਸੇ ‘ਚ ਇੱਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਦਾ ਪਤਾ ਚੱਲਦਿਆਂ ਹੀ ਸਦਰ ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਕਾਰ ਚਾਲਕ ਨੇ ਦੱਸਿਆ ਕਿ ਸਾਹਮਣੇ ਆ ਰਹੀ ਐਕਟੀਵਾ ਪਹਿਲਾਂ ਉਸ ਦੀ ਕਾਰ ਨਾਲ ਟਕਰਾਈ ,ਉਸ ਤੋਂ ਉਪਰੰਤ ਉਹ ਜਾ ਕੇ ਟਰਾਲੀ ਨਾਲ ਟਕਰਾਈ, ਜਿਸ ‘ਤੇ ਐਕਟਿਵਾ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਜਾਣਕਾਰੀ ਦਿੰਦਿਆਂ ਪੁਲਿਸ ਮੁਲਾਜ਼ਮ ਨੇ ਦੱਸਿਆ ਕਿ ਨਮਨ ਪੁੱਤਰ ਰਵਿੰਦਰ ਕੁਮਾਰ ਵਾਸੀ ਬਹਾਦਰਪੁਰ ਆਪਣੇ ਦੋ ਸਾਥੀਆਂ ਸਮੇਤ ਹੁਸ਼ਿਆਰਪੁਰ ਊਨਾ ਬਾਈਪਾਸ ਵੱਲ ਜਾ ਰਿਹਾ ਸੀ, ਜਿਸ ਦੌਰਾਨ ਸਾਹਮਣੇ ਤੋਂ ਆ ਰਹੀ ਕਾਰ ਨਾਲ ਟਕਰਾਇਆ, ਉਸ ਉਪਰੰਤ ਉਸ ਦੀ ਐਕਟੀਵਾ ਰੇਤਾ ਨਾਲ ਭਰੀ ਟਰੈਕਟਰ-ਟਰਾਲੀ ਨਾਲ ਟਕਰਾ ਗਈ ਅਤੇ ਨਮਨ ਦੀ ਟਰਾਲੀ ਦੇ ਟਾਇਰ ਹੇਠਾਂ ਆਉਣ ਨਾਲ ਮੌਤ ਹੋ ਗਈ। ਜਦ ਕਿ ਉਸਦੇ ਦੋ ਸਾਥੀ ਗੰਭੀਰ ਰੂਪ ‘ਚ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।