ਫਿਰੋਜ਼ਪੁਰ, 22 ਅਕਤੂਬਰ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਸਰਹੱਦੀ ਪਿੰਡ ਕਾਲੂਵਾਲਾ ਵਿਚ 8 ਸਾਲ ਦਾ ਬੱਚਾ ਪਾਣੀ ਨਾਲ ਭਰੇ ਡੂੰਘੇ ਟੋਏ ਵਿਚ ਡਿੱਗ ਗਿਆ। ਡੁੱਬਣ ਨਾਲ ਉਸ ਦੀ ਮੌਤ ਹੋ ਗਈ। ਬੱਚੇ ਦੀ ਪਛਾਣ ਗੁਰਵਿੰਦਰ ਸਿੰਘ ਵਜੋਂ ਹੋਈ ਹੈ। ਬੱਚਾ ਪਿੰਡ ਦੇ ਹੀ ਪ੍ਰਾਇਮਰੀ ਸਕੂਲ ਵਿਚ 5ਵੀਂ ਕਲਾਸ ਵਿਚ ਪੜ੍ਹਦਾ ਸੀ। ਬੱਚੇ ਦੀ ਮੌਤ ਨਾਲ ਪਰਿਵਾਰ ਤੇ ਪਿੰਡ ਵਿਚ ਮਾਤਮ ਦਾ ਮਾਹੌਲ ਹੈ।

ਸਤਲੁਜ ਦਰਿਆ ਵਿਚ ਆਏ ਹੜ੍ਹ ਕਾਰਨ ਕਾਲੂਵਾਲਾ ਵਿਚ ਕਈ ਥਾਵਾਂ ‘ਤੇ ਡੂੰਘੇ ਟੋਏ ਬਣ ਗਏ ਹਨ। ਇਹ ਟੋਏ ਪਾਣੀ ਨਾਲ ਭਰੇ ਹੋਏ ਹਨ। ਇਨ੍ਹਾਂ ਟੋਇਆਂ ਦੀ ਵਜ੍ਹਾ ਨਾਲ ਪਿੰਡ ਵਾਲਿਆਂ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਇਹ ਘਟਨਾ ਵਾਪਰੀ ਹੈ।