ਪਾਕਿਸਤਾਨ ਤੋਂ ਭਾਰਤ ਵਿੱਚ ਹਿੰਦੂ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਆਏ ਹਿੰਦੂ ਸ਼ਰਧਾਲੂਆਂ ਵਿੱਚੋਂ ਇੱਕ ਔਰਤ ਨੇ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿੱਚ ਬੱਚੇ ਨੂੰ ਜਨਮ ਦਿੱਤਾ। ਡਿਲੀਵਰੀ ਤੋਂ ਬਾਅਦ ਬੱਚਾ ਅਤੇ ਮਾਂ ਡੇਲਾ ਠੀਕ ਹੋ ਰਹੇ ਸਨ। ਬੇਟੇ ਦੇ ਜਨਮ ਤੋਂ ਬਾਅਦ ਬੱਚੇ ਦਾ ਨਾਂ ਬਾਰਡਰ-2 ਰੱਖਿਆ ਗਿਆ। ਪਰ ਜਨਮ ਤੋਂ ਥੋੜ੍ਹੀ ਦੇਰ ਬਾਅਦ ਹੀ ਬੱਚੇ ਦੀ ਹਾਲਤ ਨਾਜ਼ੁਕ ਹੋ ਗਈ ਤੇ ਬਾਅਦ ਵਿਚ ਊਸਦੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਪਾਕਿਸਤਾਨ ਤੋਂ ਭਾਰਤ ਵਿੱਚ ਹਿੰਦੂ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਆਏ ਹਿੰਦੂ ਸ਼ਰਧਾਲੂਆਂ ਵਿੱਚੋਂ ਇੱਕ ਔਰਤ ਨੇ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿੱਚ ਬੱਚੇ ਨੂੰ ਜਨਮ ਦਿੱਤਾ। ਬੱਚੇ ਦੇ ਪਿਤਾ ਕੈਲਾਸ਼ ਨੇ ਦੱਸਿਆ ਕਿ ਉਹ ਹਿੰਦੂ ਸ਼ਰਧਾਲੂਆਂ ਦੇ ਇੱਕ ਸਮੂਹ ਨਾਲ ਪਾਕਿਸਤਾਨ ਤੋਂ ਭਾਰਤ ਆਇਆ ਸੀ। ਉਸ ਦੀ ਗਰਭਵਤੀ ਪਤਨੀ ਡੇਲਾ ਦੀ ਹਾਲਤ ਅਚਾਨਕ ਵਿਗੜ ਗਈ। ਪ੍ਰਸ਼ਾਸਨਿਕ ਅਧਿਕਾਰੀਆਂ ਦੇ ਹੁਕਮਾਂ ‘ਤੇ ਡੇਲਾ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਉਸ ਨੇ ਨਾਰਮਲ ਡਿਲੀਵਰੀ ਰਾਹੀਂ ਬੇਟੇ ਨੂੰ ਜਨਮ ਦਿੱਤਾ।
ਕੈਲਾਸ਼ ਨੇ ਦੱਸਿਆ ਕਿ ਉਸ ਨੂੰ ਪਤਾ ਲੱਗਾ ਕਿ ਇਸ ਤੋਂ ਪਹਿਲਾਂ ਵੀ ਅਟਾਰੀ ਸਰਹੱਦ ਨੇੜੇ ਪਾਕਿਸਤਾਨ ਦੀ ਇਕ ਔਰਤ ਨੇ ਬੱਚੇ ਨੂੰ ਜਨਮ ਦਿੱਤਾ ਸੀ। ਉਸ ਦਾ ਨਾਂ ਸੀ ਬਾਰਡਰ। ਸਰਹੱਦੀ ਜ਼ਿਲ੍ਹੇ ਅੰਮ੍ਰਿਤਸਰ ਵਿੱਚ ਉਸ ਦੀ ਪਤਨੀ ਨੇ ਵੀ ਇੱਕ ਬੱਚੇ ਨੂੰ ਜਨਮ ਦਿੱਤਾ ਹੈ। ਇਸ ਲਈ ਉਹ ਆਪਣੇ ਬੱਚੇ ਦਾ ਨਾਂ ਵੀ ਬਾਰਡਰ-2 ਜਾਂ ਬਾਰਡਰ ਵਰਗਾ ਹੀ ਕੁਝ ਰੱਖੇਗਾ।
ਕੈਲਾਸ਼ ਦਾ ਕਹਿਣਾ ਹੈ ਕਿ ਜੈਪੁਰ ਜਾਣ ਲਈ 50 ਸ਼ਰਧਾਲੂ ਪਾਕਿਸਤਾਨ ਤੋਂ ਜੱਥਾ ਲੈ ਕੇ ਭਾਰਤ ਆਏ ਹਨ। ਅਟਾਰੀ ਵਿਖੇ ਭਾਰਤ-ਪਾਕਿ ਸਰਹੱਦ ‘ਤੇ ਉਸ ਦੀ ਪਤਨੀ ਨੂੰ ਜਣੇਪੇ ਦਾ ਦਰਦ ਹੋਣ ਲੱਗਾ। ਜਿਸ ਕਾਰਨ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਉਸ ਦੀ ਪਤਨੀ ਨੇ ਸੋਮਵਾਰ ਦੇਰ ਸ਼ਾਮ ਹਸਪਤਾਲ ਵਿੱਚ ਬੱਚੇ ਨੂੰ ਜਨਮ ਦਿੱਤਾ। ਪਰ ਖਬਰ ਲਿਖੇ ਜਾਣ ਤੱਕ ਇਹ ਜਾਣਕਾਰੀ ਸਾਹਮਣੇ ਆਈ ਕਿ ਉਕਤ ਪਾਕਿਸਤਾਨੀ ਮਹਿਲਾ ਵਲੋਂ ਜਿਸ ਬੱਚੇ ਨੂੰ ਜਨਮ ਦਿੱਤਾ ਗਿਆ, ਉਸਦੀ ਤਬੀਅਤ ਵਿਗੜਣ ਕਾਰਨ ਉਸਦੀ ਮੌਤ ਹੋ ਗਈ।