ਅਸ਼ਲੀਲ ਫਿਲਮਾਂ ਦੇ ਲਿੰਕ ਸ਼ੇਅਰ ਕਰਨ ‘ਤੇ ਵਿਅਕਤੀ ‘ਤੇ ਹੋਇਆ ਪਰਚਾ

0
2069

ਫਰੀਦਕੋਟ | ਇਥੋਂ ਇਕ ਸ਼ਰਮਨਾਕ ਖਬਰ ਸਾਹਮਣੇ ਆਈ ਹੈ। ਅਸ਼ਲੀਲ ਫਿਲਮਾਂ ਦੇ ਲਿੰਕ ਸ਼ੇਅਰ ਕਰਨ ਵਾਲੇ ਮੁਲਜ਼ਮ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਪੁਲਿਸ ਮੁਖੀ ਹਰਜੀਤ ਸਿੰਘ ਦੀਆਂ ਹਦਾਇਤਾਂ ‘ਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਦੌਰਾਨ ਕਾਰਵਾਈ ਕਰਦਿਆਂ ਥਾਣਾ ਬਾਜਾਖਾਨਾ ਦੇ ਐੱਸਐੱਚਓ ਇੰਸ. ਜਗਬੀਰ ਸਿੰਘ ਨੇ ਜਗਦੀਪ ਸਿੰਘ ਵਾਸੀ ਪਿੰਡ ਸਰਾਵਾਂ ਖ਼ਿਲਾਫ਼ ਅਸ਼ਲੀਲ ਫਿਲਮਾਂ ਦੇ ਲਿੰਕ ਆਪਣੇ ਦੋਸਤਾਂ ਨਾਲ ਸ਼ੇਅਰ ਕਰਨ ‘ਤੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।

ਦੱਸ ਦਈਏ ਕਿ ਇਹ ਨੌਜਵਾਨ ਕਈ ਵਿਅਕਤੀਆਂ ਨੂੰ ਇੰਝ ਹੀ ਲਿੰਕ ਭੇਜਦਾ ਸੀ, ਜਿਸ ‘ਤੇ ਪੁਲਿਸ ਨੇ ਸਖਤ ਐਕਸ਼ਨ ਲਿਆ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਸਮਾਜ ਵਿਰੋਧੀ ਅਨਸਰਾਂ ‘ਤੇ ਨਜ਼ਰ ਬਣਾ ਕੇ ਰੱਖੀ ਹੋਈ ਹੈ।