ਬਠਿੰਡਾ ‘ਚ ਸਕੂਟਰੀ ਸਵਾਰ PHD ਦੀ ਵਿਦਿਆਰਥਣ ਨੂੰ ਕਾਰ ਨੇ ਮਾਰੀ ਭਿਆਨਕ ਟੱਕਰ, ਦਰਦਨਾਕ ਮੌਤ

0
1646

ਬਠਿੰਡਾ, 13 ਸਤੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਸੜਕ ਹਾਦਸੇ ’ਚ ਪੀਐੱਚਡੀ ਦੀ ਵਿਦਿਆਰਥਣ ਦੀ ਮੌਤ ਹੋਣ ਤੇ ਉਸ ਦੀ ਸਹੇਲੀ ਸਮੇਤ 2 ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਜਾਣਕਾਰੀ ਅਨੁਸਾਰ ਸੈਂਟਰਲ ਯੂਨੀਵਰਸਿਟੀ ਘੁੱਦਾ ਦੀ ਵਿਦਿਆਰਥਣ ਤੇ ਉਸਦੀ ਸਹੇਲੀ ਸਕੂਟਰੀ ’ਤੇ ਸਵਾਰ ਹੋ ਕੇ ਜਾ ਰਹੀਆਂ ਸਨ। ਜਦੋਂ ਉਹ ਪਿੰਡ ਘੁੱਦਾ ਦੇ ਬੱਸ ਅੱਡੇ ਕੋਲ ਪਹੁੰਚੀਆਂ ਤਾਂ ਇਕ ਤੇਜ਼ ਰਫ਼ਤਾਰ ਕਾਰ ਨੇ ਸਕੂਟਰੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ PHD ਕਰ ਰਹੀ ਵਿਦਿਆਰਥਣ ਸ਼ਿਕਸ਼ਾ ਸੁਆਮੀ ਵਾਸੀ ਲੁਧਿਆਣਾ ਦੀ ਮੌਤ ਹੋ ਗਈ ਤੇ ਉਸ ਦੀ ਸਹੇਲੀ ਬਿਲਕਿਸ ਫਾਤਿਮਾ ਗੰਭੀਰ ਰੂਪ ਜ਼ਖ਼ਮੀ ਹੋ ਗਈ।

ਥਾਣਾ ਨੰਦਗੜ੍ਹ ਦੀ ਪੁਲਿਸ ਨੇ ਮ੍ਰਿਤਕਾ ਦੇ ਭਰਾ ਰਜਨੀਸ਼ ਸੁਆਮੀ ਦੀ ਸ਼ਿਕਾਇਤ ’ਤੇ ਕਾਰ ਚਾਲਕ ਧਰਮਿੰਦਰ ਸਿੰਘ ਵਾਸੀ ਪਿੰਡ ਅਬਲ ਖੁਰਾਣਾ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਨੇ ਪੀੜਤ ਦੀ ਸ਼ਿਕਾਇਤ ’ਤੇ ਅਣਪਛਾਤੇ ਕਾਰ ਚਾਲਕ ਖਿਲਾਫ਼ ਕੇਸ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਹੈ।