ਤਰਨਤਾਰਨ | ਸ਼ਹਿਰ ਵਿਚ ਵੱਡੀ ਘਟਨਾ ਸਾਹਮਣੇ ਆਈ ਹੈ। ਅੱਜ ਨੌਜਵਾਨ ਨੂੰ ਸ਼ਰੇਆਮ ਗੋਲੀਆਂ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਹਾਸ਼ਿਵਰਾਤਰੀ ‘ਤੇ ਪੱਟੀ ਵਿਚ ਸਜਾਈ ਗਈ ਸ਼ੋਭਾ ਯਾਤਰਾ ਤੋਂ ਘਰ ਮੁੜਦੇ ਨੌਜਵਾਨ ਨੂੰ ਗੋਲੀਆਂ ਮਾਰ ਕੇ ਜ਼ਖ਼ਮੀ ਕਰ ਦਿੱਤਾ।
ਜ਼ਖਮੀ ਦੀ ਪਛਾਣ ਕਬੀਰ ਸਿੰਘ ਜ਼ਿਲਾ ਤਰਨਤਾਰਨ ਵਜੋਂ ਹੋਈ ਹੈ। ਗੋਲੀ ਲੱਗਣ ਕਾਰਨ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਸ ਨੂੰ ਅੰਮ੍ਰਿਤਸਰ ਹਸਪਤਾਲ ਰੈਫਰ ਕਰ ਦਿੱਤਾ ਹੈ। ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਵੀ ਸ਼ਹਿਰ ਵਿਚ MC ਨੂੰ ਦੁਕਾਨ ‘ਤੇ ਕੁਝ ਅਣਪਛਾਤਿਆਂ ਵੱਲੋਂ ਕੁੱਟਮਾਰ ਕੀਤੀ ਗਈ ਸੀ।