ਗਿੱਦੜਬਾਹਾ ਦੇ ਪੁਲਿਸ ਮੁਲਾਜ਼ਮ ਦੀ ਸੜਕ ਹਾਦਸੇ ‘ਚ ਹੋਈ ਮੌਤ, 1 ਬੱਚੇ ਦਾ ਸੀ ਪਿਤਾ

0
5035

ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਗਿੱਦੜਬਾਹਾ ਦੇ ਪੁਲਿਸ ਮੁਲਾਜ਼ਮ ਦੀ ਸੜਕ ਹਾਦਸੇ ‘ਚ ਮੌਤ ਹੋ ਗਈ। ਉਸਦੀ ਬਾਈਕ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਬਠਿੰਡਾ ਦੇ ਇਕ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਜਾਣਕਾਰੀ ਅਨੁਸਾਰ ਕੋਠੇ ਹਿੰਮਤਪੁਰਾ ਨਿਵਾਸੀ ਗੁਰਸੇਵਕ ਸਿੰਘ 35 ਪੁੱਤਰ ਬਲਜਿੰਦਰ ਸਿੰਘ ਜਗਰਾਓਂ ‘ਚ ਬਤੌਰ ਸਿਪਾਹੀ ਤਾਇਨਾਤ ਸੀ। ਗੁਰਸੇਵਕ ਸਿੰਘ ਸੋਮਵਾਰ ਸਵੇਰੇ ਮੋਟਰਸਾਈਕਲ ’ਤੇ ਮੁਕਤਸਰ ਆ ਰਿਹਾ ਸੀ। ਪਿੰਡ ਕੋਟਭਾਈ ਨੇੜੇ ਉਸ ਦਾ ਮੋਟਰਸਾਈਕਲ ਬੇਕਾਬੂ ਹੋ ਕੇ ਦਰੱਖ਼ਤ ਨਾਲ ਜਾ ਟਕਰਾਇਆ, ਜਿਸ ਕਾਰਨ ਉਹ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ। ਉਸ ਨੂੰ ਬਠਿੰਡਾ ਦੇ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਜਿਥੇ ਇਲਾਜ ਦੌਰਾਨ ਮੌਤ ਹੋ ਗਈ।

ਮ੍ਰਿਤਕ ਗੁਰਸੇਵਕ ਸਿੰਘ ਦਾ ਵਿਆਹ 5 ਸਾਲ ਪਹਿਲਾਂ ਸੁਖਵੀਰ ਕੌਰ ਨਾਲ ਹੋਇਆ ਸੀ। ਉਨ੍ਹਾਂ ਦਾ 4 ਸਾਲ ਦਾ ਇਕ ਬੇਟਾ ਵੀ ਹੈ। ਹਾਦਸੇ ਵੇਲੇ ਮ੍ਰਿਤਕ ਦੇ ਪਿਤਾ ਬਲਜਿੰਦਰ ਸਿੰਘ ਤੇ ਮਾਤਾ ਹਜ਼ੂਰ ਸਾਹਿਬ ਵਿਖੇ ਮੱਥਾ ਟੇਕਣ ਗਏ ਸਨ। ਘਰ ਵਿਚ ਪਤਨੀ ਸੁਖਵੀਰ ਕੌਰ ਤੇ ਬੇਟਾ ਮੌਜੂਦ ਸਨ। ਥਾਣਾ ਕੋਟਭਾਈ ਪੁਲਿਸ ਨੇ ਮ੍ਰਿਤਕ ਗੁਰਸੇਵਕ ਸਿੰਘ ਦੀ ਲਾਸ਼ ਨੂੰ ਸਿਵਲ ਹਸਪਤਾਲ ਵਿਚ ਪਹੁੰਚਾ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ  ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ