ਮਾਨਸਾ ‘ਚ ਬਿਜਲੀ ਠੀਕ ਕਰਦਾ ਪਾਵਰਕਾਮ ਮੁਲਾਜ਼ਮ ਖੰਭੇ ਤੋਂ ਡਿੱਗਿਆ, ਮੌਤ

0
1788

ਮਾਨਸਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਾਵਰਕਾਮ ‘ਚ ਸੀਐਚਬੀ ਵਜੋਂ ਕੰਮ ਕਰਦੇ ਮੁਲਾਜ਼ਮ ਦੀ ਖੰਭੇ ਤੋਂ ਡਿੱਗਣ ਕਾਰਨ ਮੌਤ ਹੋ ਗਈ। ਜਦੋਂ ਪਿੰਡ ਚੱਕ ਅਲੀਸ਼ੇਰ ਵਿਖੇ ਖੰਭੇ ‘ਤੇ ਚੜ੍ਹ ਕੇ ਬਿਜਲੀ ਠੀਕ ਕਰ ਰਿਹਾ ਸੀ ਤਾਂ ਇਸ ਦੌਰਾਨ ਤਾਰ ਹਿੱਲ ਗਈ ਅਤੇ ਹੇਠਾਂ ਧਰਤੀ ‘ਤੇ ਡਿੱਗ ਗਿਆ। ਆਸ-ਪਾਸ ਦੇ ਲੋਕਾਂ ਵੱਲੋਂ ਜਦੋਂ ਚੁੱਕ ਕੇ ਉਸ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਜਾ ਰਿਹਾ ਸੀ ਤਾਂ ਉਹ ਰਸਤੇ ’ਚ ਦਮ ਤੋੜ ਗਿਆ। ਇਸ ਦੇ ਬਾਅਦ ਉਸ ਦੀ ਲਾਸ਼ ਹਸਪਤਾਲ ਬੁਢਲਾਡਾ ਪੋਸਟਮਾਰਟਮ ਲਈ ਲਿਆਂਦੀ ਗਈ।

ਜਾਣਕਾਰੀ ਅਨੁਸਾਰ ਕੁਲਦੀਪ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਗੋਬਿੰਦਪੁਰਾ ਪਾਵਰਕਾਮ ’ਚ ਨੌਕਰੀ ਕਰਦਾ ਸੀ। ਪੋਸਟਮਾਰਟਮ ਲਈ ਉਸ ਦੀ ਲਾਸ਼ ਨੂੰ ਸਿਵਲ ਹਸਪਤਾਲ ਬੁਢਲਾਡਾ ਲਿਆਂਦਾ ਗਿਆ ਹੈ ਪਰ ਅਜੇ ਤੱਕ ਪੋਸਟਮਾਰਟਮ ਨਹੀਂ ਕੀਤਾ ਗਿਆ ਅਤੇ ਮੁਲਾਜ਼ਮਾਂ ਵੱਲੋਂ ਜਥੇਬੰਦੀ ਨਾਲ ਇਸ ਮਾਮਲੇ ’ਚ ਗੱਲਬਾਤ ਕਰਨ ਤੋਂ ਬਾਅਦ ਹੀ ਅਗਲੇਰੀ ਕਾਰਵਾਈ ਕੀਤੇ ਜਾਣ ਦੀ ਗੱਲ ਕਹੀ ਜਾ ਰਹੀ ਹੈ।