ਫਿਰੋਜ਼ਪੁਰ ਜੇਲ੍ਹ ‘ਚ ਕੈਦੀ ਨੇ ਫੇਸਬੁੱਕ ‘ਤੇ ਲਾਈਵ ਹੋ ਕੇ ਮਨਾਇਆ ਦੋਸਤ ਦਾ ਜਨਮ ਦਿਨ, ਪਰਚਾ ਦਰਜ

0
403

ਫਿਰੋਜ਼ਪੁਰ| ਪੰਜਾਬ ਦੀਆਂ ਜੇਲ੍ਹਾਂ ਵਿਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਸਵਾਲ ਉਠਦੇ ਰਹੇ ਹਨ। ਇਕ ਹੋਰ ਤਾਜ਼ਾ ਵੀਡੀਓ ਨੇ ਪੰਜਾਬ ਦੀਆਂ ਜੇਲ੍ਹਾਂ ਵਿਚ ਕਾਨੂੰਨ ਵਿਵਸਥਾ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਵਾਇਰਲ ਵੀਡੀਓ ਵਿਚ ਇਕ ਵਿਚਾਰਅਧੀਨ ਕੈਦੀ ਨੂੰ ਫਿਰੋਜ਼ਪੁਰ ਸੈਂਟਰਲ ਜੇਲ੍ਹ ਦੇ ਅੰਦਰ ਤੋਂ ਫੇਸਬੁੱਕ ‘ਤੇ ਲਾਈਵ ਹੋ ਕੇ ਆਪਣੇ ਦੋਸਤ ਦਾ ਜਨਮ ਮਨਾਉਂਦੇ ਹੋਏ ਦੇਖਿਆ ਗਿਆ। ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੇ ਹੀ ਜੇਲ੍ਹ ਪ੍ਰਸ਼ਾਸਨ ਵਿਚ ਹੜਕੰਪ ਮਚ ਗਿਆ। ਇਸ ਦੇ ਬਾਅਦ ਵਿਚਾਰਅਧੀਨ ਕੈਦੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।

ਕੈਦੀ ਵੱਲੋਂ ਜੋ ਫੇਸਬੁੱਕ ਲਾਈਵ ਹੋਇਆਂ ਦਾ ਵੀਡੀਓ ਵਾਇਰਲ ਹੋਇਆ ਹੈ, ਉਹ ਫਿਰੋਜ਼ਪੁਰ ਸੈਂਟਰਲ ਜੇਲ੍ਹ ਦਾ ਹੈ। ਇਸ ਵੀਡੀਓ ਵਿਚ ਦਿਖ ਰਿਹਾ ਹੈ ਕਿ ਫਿਰੋਜ਼ਪੁਰ ਸੈਂਟਰ ਜੇਲ੍ਹ ਵਿਚ ਬੰਦ ਹੋਣ ਦੇ ਬਾਵਜੂਦ ਵਿਚਾਰਅਧੀਨ ਕੈਦੀ ਬਿਨਾਂ ਕਿਸੇ ਡਰ ਤੋਂ ਫੇਸਬੁੱਕ ਲਾਈਵ ‘ਤੇ ਆਪਣੇ ਦੋਸਤਾਂ ਨਾਲ ਗੱਲ ਕਰ ਰਿਹਾ ਹੈ। ਵਿਚਾਰਅਧੀਨ ਕੈਦੀ ਦੀ ਪਛਾਣ ਅਮਨ ਕੁਮਾਰ ਵਜੋਂ ਹੋਈ ਹੈ। ਇਸ ਦੇ ਬਾਅਦ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਪੁਲਿਸ ਨੇ ਕਿਹਾ ਕਿ ਘਟਨਾ ਨੂੰ ਪੁਲਿਸ ਦੇ ਨੋਟਿਸ ਵਿਚ ਲਿਆਂਦੇ ਜਾਣ ਤੇ ਵੀਡੀਓ ਵਾਇਰਲ ਹੋਣ ਦੇ ਬਾਅਦ ਦੋ ਮੋਬਾਈਲ ਫੋਨ ਬਰਾਮਦ ਕੀਤੇ ਗਏ। ਪੁਲਿਸ ਨੇ ਜੇਲ੍ਹ ਦੇ ਅੰਦਰ ਫੋਨ ਕਰਨ ਵਾਲੇ ਕੈਦੀ ਖਿਲਾਫ ਵੀ ਮਾਮਲਾ ਦਰਜ ਕੀਤਾ ਹੈ। ਅਮਨ ਤੇ ਇਕ ਹੋਰ ਵਿਅਕਤੀ ਖਿਲਾਫ ਜੇਲ੍ਹ ਅਧਿਨਿਯਮ ਦੀ ਧਾਰਾ 42 ਤਹਿਤ ਮਾਮਲਾ ਦਰਜ ਕੀਤਾ ਗਿਆ।

(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ