ਜਲਾਲਾਬਾਦ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਥਾਣਾ ਸਦਰ ਜਲਾਲਾਬਾਦ ਵਿਖੇ ਬੀਤੇ ਦਿਨੀਂ ਪੰਜਾਬ ਹੋਮ ਗਾਰਡ ਦੇ ਜਵਾਨ ਦੀ ਡਿਊਟੀ ਦੌਰਾਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਡਿਊਟੀ ਦੌਰਾਨ ਸਿਹਤ ਵਿਗੜ ਗਈ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਸ ਨੇ ਰਸਤੇ ‘ਚ ਹੀ ਦਮ ਤੋੜ ਦਿੱਤਾ।
ਮ੍ਰਿਤਕ ਦੀ ਪਛਾਣ ਮਨਪ੍ਰੀਤ ਸਿੰਘ ਵਜੋਂ ਹੋਈ ਹੈ। ਏ. ਕੰਪਨੀ ਕਮਾਂਡਰ ਜਲਾਲਾਬਾਦ ਲਖਵਿੰਦਰ ਸਿੰਘ ਬੱਲ ਨੇ ਦੱਸਿਆ ਕਿ ਮ੍ਰਿਤਕ ਲੱਲਾ ਬਸਤੀ ਚੌਥੇ ਬੈਂਚ ਦਾ ਮੁਲਾਜ਼ਮ 2022 ’ਚ ਆਪਣੇ ਪਿਤਾ ਸੁਖਦੇਵ ਸਿੰਘ ਦੀ ਮੌਤ ਮਗਰੋਂ 2022 ’ਚ ਤਰਸ ਦੇ ਆਧਾਰ ’ਤੇ ਭਰਤੀ ਹੋਇਆ ਸੀ।
ਮ੍ਰਿਤਕ ਆਪਣੇ ਪਿੱਛੇ ਪਤਨੀ ਤੇ 1 ਛੋਟੀ ਬੱਚੀ ਨੂੰ ਛੱਡ ਗਿਆ ਹੈ। ਇਸ ਮੌਕੇ ਕੰਪਨੀ ਏ. ਕਮਾਂਡਰ ਲਖਵਿੰਦਰ ਬੱਲ ਨੇ ਕਿਹਾ ਕਿ ਵਿਭਾਗ ਵਲੋਂ ਕਾਨੂੰਨੀ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੀ ਸਹਿਮਤੀ ’ਤੇ ਹੀ ਪਰਿਵਾਰ ਦੇ ਯੋਗ ਮੈਂਬਰ ਨੂੰ ਨੌਕਰੀ ਦਿੱਤੀ ਜਾਵੇਗੀ।