ਬਠਿੰਡਾ, 27 ਨਵੰਬਰ | ਕੈਨੇਡਾ ਤੋਂ ਇਕ ਹੋਰ ਮੰਦਭਾਗੀ ਖਬਰ ਆਈ ਹੈ। ਉਥੇ ਬਠਿੰਡਾ ਦੇ ਪਿੰਡ ਚੱਕ ਫਤਿਹ ਸਿੰਘ ਵਾਲਾ ਦੀ ਰਹਿਣ ਵਾਲੀ ਔਰਤ ਨੂੰ ਦਿਲ ਦਾ ਦੌਰਾ ਪੈ ਗਿਆ, ਜਿਸ ਨਾਲ ਉਸਦੀ ਮੌਤ ਹੋ ਗਈ।
ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਦਿਓਰ ਗੁਰਮੀਤ ਸਿੰਘ ਨੇ ਦੱਸਿਆ ਕਿ ਉਸ ਦਾ ਵੱਡਾ ਭਰਾ ਮਾਸਟਰ ਪ੍ਰਿਤਪਾਲ ਸਿੰਘ ਅਤੇ ਭਰਜਾਈ ਬਸਰਾਜ ਕੌਰ ਪਿਛਲੇ 2 ਸਾਲ ਤੋਂ ਕੈਨੇਡਾ ਦੇ ਐਡਮਿੰਟਨ ਵਿਚ ਆਪਣੇ ਪਰਿਵਾਰ ਨਾਲ ਰਹਿ ਰਹੇ ਸਨ। ਬੀਤੀ ਰਾਤ ਜਦੋਂ ਉਹ ਕਮਰੇ ਵਿਚ ਸੌਣ ਜਾ ਰਹੇ ਸਨ ਤਾਂ ਅਚਾਨਕ ਉਨ੍ਹਾਂ ਦੀ ਤਬੀਅਤ ਖਰਾਬ ਹੋ ਗਈ, ਜਿਸ ਦੇ ਤੁਰੰਤ ਬਾਅਦ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਜਿਥੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਉਨ੍ਹਾਂ ਨੂੰ ਪਹਿਲਾਂ ਹਾਰਟ ਅਟੈਕ ਆਇਆ ਅਤੇ ਫਿਰ ਬਰੇਨ ਦਾ ਅਟੈਕ ਹੋਇਆ। ਇਸ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਦੂਜੇ ਪਾਸੇ ਮ੍ਰਿਤਕ ਦੇ ਦਿਓਰ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਭਰਜਾਈ ਨੂੰ ਕਿਸੇ ਤਰ੍ਹਾਂ ਦੀ ਕੋਈ ਟੈਨਸ਼ਨ ਨਹੀਂ ਸੀ। ਭਰਜਾਈ ਦੀ ਇਸ ਬੇਵਕਤੀ ਮੌਤ ਨਾਲ ਘਰ ਦਾ ਮਾਹੌਲ ਗਮਗੀਨ ਹੋ ਗਿਆ ਹੈ।
(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)