ਕਸ਼ਮੀਰ ‘ਚ ਹੋਏ ਅੱਤਵਾਦੀ ਹਮਲੇ ‘ਚ ਪੰਜਾਬੀ ਨੌਜਵਾਨ ਦੀ ਮੌਤ, ਅੱਜ ਪਿੰਡ ਪਹੁੰਚੇਗੀ ਲਾਸ਼

0
422

ਗੁਰਦਾਸਪੁਰ, 21 ਅਕਤੂਬਰ | ਕਸ਼ਮੀਰ ਘਾਟੀ ਦੇ ਗੰਦਰਬਲ ਜ਼ਿਲੇ ‘ਚ ਬੀਤੀ ਰਾਤ ਹੋਏ ਅੱਤਵਾਦੀ ਹਮਲੇ ‘ਚ ਸ਼ਹੀਦ ਹੋਣ ਵਾਲਿਆਂ ‘ਚ ਗੁਰਦਾਸਪੁਰ ਦੇ ਪਿੰਡ ਸੱਖੋਵਾਲ ਦਾ ਗੁਰਮੀਤ ਸਿੰਘ ਵੀ ਸ਼ਾਮਲ ਸੀ। ਮ੍ਰਿਤਕ ਗੁਰਮੀਤ ਸਿੰਘ (38) ਆਪਣੇ ਪਿੱਛੇ ਮਾਤਾ-ਪਿਤਾ, ਪਤਨੀ, ਇਕ ਬੇਟੀ ਅਤੇ ਇਕ ਪੁੱਤਰ ਛੱਡ ਗਿਆ ਹੈ।

ਗੁਰਮੀਤ ਸਿੰਘ, ਜੋ ਕਿ ਕਈ ਸਾਲਾਂ ਤੋਂ ਫੌਜ ਦੇ ਸਾਜ਼ੋ-ਸਾਮਾਨ ਦੀ ਢੋਆ-ਢੁਆਈ ਦਾ ਕੰਮ ਕਰ ਰਿਹਾ ਸੀ, ਦੇ ਨਾਲ-ਨਾਲ ਇਕ ਡਾਕਟਰ ਅਤੇ 6 ਮਜ਼ਦੂਰ ਵੀ ਅੱਤਵਾਦੀ ਹਮਲੇ ਵਿਚ ਮਾਰੇ ਗਏ ਸਨ। ਦੱਸਿਆ ਜਾ ਰਿਹਾ ਹੈ ਕਿ ਕੁਝ ਸਮੇਂ ਬਾਅਦ ਮ੍ਰਿਤਕ ਗੁਰਮੀਤ ਸਿੰਘ ਦੀ ਲਾਸ਼ ਪਿੰਡ ਪਹੁੰਚ ਜਾਵੇਗੀ, ਜਿੱਥੇ ਉਸ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।