ਇਟਲੀ ‘ਚ ਪੰਜਾਬੀ ਨੌਜਵਾਨ ਦੀ ਹਾਦਸੇ ‘ਚ ਮੌਤ, ਕਾਰ ਦਾ ਬੈਲੇਂਸ ਵਿਗੜਨ ਕਾਰਨ ਵਾਪਰਿਆ ਭਾਣਾ

0
526

ਚੰਡੀਗੜ੍ਹ, 23 ਨਵੰਬਰ | ਇਟਲੀ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਲਾਤੀਨਾ ਜ਼ਿਲ੍ਹੇ ਵਿਖੇ ਦਿਨ ਚੜਦੇ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇਸ ਵਿਚ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 21 ਸਾਲ ਦੇ ਕਮਲਪ੍ਰੀਤ ਸਿੰਘ ਵਜੋਂ ਹੋਈ ਹੈ। ਹਾਦਸੇ ‘ਚ ਇਕ ਵਿਅਕਤੀ ਜ਼ਖਮੀ ਹੋ ਗਿਆ।

ਜਾਣਕਾਰੀ ਮੁਤਾਬਕ ਦੋਵੇਂ ਨੌਜਵਾਨ ਆਪਣੀ ਕਾਰ ਵਿਚ ਸਵਾਰ ਹੋ ਕੇ ਸਵੇਰ ਵੇਲੇ ਕੰਮ ’ਤੇ ਜਾ ਰਹੇ ਸਨ। ਇਸ ਦੌਰਾਨ ਸੰਤੁਲਨ ਵਿਗੜਨ ਕਾਰਨ ਉਨ੍ਹਾਂ ਦੀ ਕਾਰ ਸੜਕ ਕਿਨਾਰੇ ਦਰੱਖ਼ਤ ਨਾਲ ਜਾ ਟਕਰਾਈ, ਟੱਕਰ ਇੰਨੀ ਭਿਆਨਕ ਸੀ ਕਿ ਕਮਲਪ੍ਰੀਤ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਸ ਦਾ ਸਾਥੀ ਜ਼ਖਮੀ ਹੋ ਗਿਆ। ਡਾਕਟਰਾਂ ਵਲੋਂ ਜ਼ਖਮੀ ਦਾ ਇਲਾਜ ਕੀਤਾ ਜਾ ਰਿਹਾ ਹੈ। ਇਸ ਮੰਦਭਾਗੀ ਖ਼ਬਰ ਤੋਂ ਬਾਅਦ ਪੰਜਾਬੀ ਭਾਈਚਾਰੇ ਵਿਚ ਸੋਗ ਦੀ ਲਹਿਰ ਹੈ।