ਗੁਰਦਾਸਪੁਰ/ਸ੍ਰੀ ਹਰਗੋਬਿੰਦਪੁਰ ਸਾਹਿਬ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਮਾੜੀ ਟਾਂਡਾ ਦਾ ਇਕ ਨੌਜਵਾਨ ਜੋ ਅਮਰੀਕਾ ਵਿਚ ਪੱਕਾ ਸੀ, ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਿਤਾ ਸੁਰਿੰਦਰ ਸਿੰਘ ਵਾਸੀ ਮਾੜੀ ਟਾਂਡਾ ਨੇ ਦੱਸਿਆ ਕਿ ਮੇਰਾ ਲੜਕਾ ਸੁਖਜਿੰਦਰ ਸਿੰਘ (37) 2017 ਵਿਚ ਅਮਰੀਕਾ ਦੇ ਸ਼ਹਿਰ ਨਿਊ ਮੈਸੀਕੋ ਵਿਚ ਇਕ ਸਟੋਰ ’ਤੇ ਕੰਮ ਕਰਦਾ ਸੀ।

ਪਿਤਾ ਨੇ ਕਿਹਾ ਕਿ ਮੇਰਾ ਲੜਕਾ ਬੀਤੇ ਦਿਨੀਂ ਗੁਰਵਿੰਦਰ ਸਿੰਘ ਨਾਲ ਟਰਾਲੇ ‘ਤੇ ਗਿਆ ਸੀ, ਜਿਸ ਦੌਰਾਨ ਉਸ ਨੂੰ ਟਰਾਲੇ ਵਿਚ ਹੀ ਹਾਰਟ ਅਟੈਕ ਆ ਗਿਆ, ਇਸ ਨਾਲ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਹੈ ਕਿ ਸੁਖਜਿੰਦਰ ਸਿੰਘ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਵਿਚ ਉਨ੍ਹਾਂ ਦੀ ਮਦਦ ਕੀਤੀ ਜਾਵੇ ਤਾਂ ਕਿ ਉਹ ਆਪਣੇ ਪੁੱਤਰ ਦਾ ਆਪਣੇ ਹੱਥੀਂ ਸਸਕਾਰ ਕਰ ਸਕਣ।