ਹੁਸ਼ਿਆਰਪੁਰ/ਮੁਕੇਰੀਆਂ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਆਲੋ ਭੱਟੀ ਦੇ 27 ਸਾਲ ਦੇ ਨੌਜਵਾਨ ਦਾ ਕੈਲੀਫੋਰਨੀਆ ਦੇ ਵਿਕਟਰ ਵੈਲੀ ਸਥਿਤ ਸਟੋਰ ‘ਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਪ੍ਰਵੀਨ ਕੁਮਾਰ ਦੇ ਪਿਤਾ ਸੂਰਤ ਸਿੰਘ ਨੇ ਦੱਸਿਆ ਕਿ ਉਸ ਦੇ 2 ਲੜਕੇ ਹਨ ਅਤੇ ਦੋਵੇਂ ਅਮਰੀਕਾ ਵਿਚ ਕੰਮ ਕਰਦੇ ਹਨ।
ਮ੍ਰਿਤਕ ਨੌਜਵਾਨ ਕਰੀਬ 7 ਸਾਲ ਪਹਿਲਾਂ ਅਮਰੀਕਾ ਗਿਆ ਸੀ। ਉਨ੍ਹਾਂ ਨੂੰ ਛੋਟੇ ਪੁੱਤ ਦਾ ਫੋਨ ਆਇਆ। ਉਸ ਨੇ ਕਿਹਾ ਕਿ ਸਟੋਰ ਵਿਚ ਲੁਟੇਰਾ ਆ ਗਿਆ ਸੀ ਤੇ ਉਸ ਨੇ ਗੰਨ ਪੁਆਇੰਟ ’ਤੇ ਪ੍ਰਵੀਨ ਤੋਂ ਪੈਸਿਆਂ ਦੀ ਮੰਗ ਕੀਤੀ। ਜਦੋਂ ਪ੍ਰਵੀਨ ਨੇ ਵਿਰੋਧ ਕੀਤਾ ਤਾਂ ਲੁਟੇਰੇ ਨੇ ਤਾਬੜਤੋੜ ਗੋਲੀਆਂ ਚਲਾ ਦਿਤੀਆਂ। ਇਸ ਦੌਰਾਨ ਪ੍ਰਵੀਨ ਦੀ ਮੌਤ ਹੋ ਗਈ। ਇਸ ਦੁਖ਼ਦਾਈ ਖਬਰ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਹੈ। ਮ੍ਰਿਤਕ ਪ੍ਰਵੀਨ ਕੁਮਾਰ ਦੇ ਮਾਪਿਆਂ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਲਾਸ਼ ਭਾਰਤ ਲਿਆਉਣ ਵਿਚ ਮਦਦ ਕੀਤੀ ਜਾਵੇ।
ਵੇਖੋ ਵੀਡੀਓ
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ