20 ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗੀ ਅੱਗ, ਪਿਆ ਚੀਕ-ਚਿਹਾੜਾ

0
728

ਚੰਡੀਗੜ੍ਹ | ਇਥੇ ਵੱਡਾ ਹਾਦਸਾ ਹੋਣੋਂ ਟਲ ਗਿਆ। ਬੱਚਿਆਂ ਨਾਲ ਭਰੀ ਸਕੂਲ ਬੱਸ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ । ਇਸ ਦੌਰਾਨ ਬੱਸ ਵਿਚ 20 ਤੋਂ ਵੱਧ ਵਿਦਿਆਰਥੀ ਮੌਜੂਦ ਸਨ। ਹਾਲਾਂਕਿ ਬੱਚਿਆਂ ਨੂੰ ਸਮੇਂ ਸਿਰ ਬੱਸ ‘ਚੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ।

ਇਹ ਹਾਦਸਾ ਮਨੀਮਾਜਰਾ ਦੇ ਫੌਜੀ ਢਾਬੇ ਕੋਲ ਉਸ ਸਮੇਂ ਵਾਪਰਿਆ ਜਦੋਂ ਬੱਸ ਬੱਚਿਆਂ ਨੂੰ ਸਕੂਲ ਤੋਂ ਬਾਅਦ ਘਰ ਛੱਡਣ ਜਾ ਰਹੀ ਸੀ। ਇਹ ਬੱਸ ਸੈਕਟਰ-26 ਦੇ ਨਿੱਜੀ ਸਕੂਲ ਦੀ ਹੈ। ਹਾਦਸੇ ਦਾ ਵੀਡੀਓ ਵੀ ਵਾਇਰਲ ਹੋਇਆ ਹੈ। ਜਾਣਕਾਰੀ ਮੁਤਾਬਕ ਮਨੀਮਾਜਰਾ ਦੇ ਮਾੜੀਵਾਲਾ ਵਿਖੇ ਇਸ ਦੇ ਇੰਜਣ ਵਿਚੋਂ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ।

ਡਰਾਈਵਰ ਨੇ ਬੱਸ ਰੋਕ ਦਿੱਤੀ ਅਤੇ ਵਿਦਿਆਰਥੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ। ਧੂੰਆਂ ਜਲਦੀ ਹੀ ਬੱਸ ਵਿਚ ਭਰ ਗਿਆ, ਜਿਸ ਤੋਂ ਬਾਅਦ ਖਿੜਕੀਆਂ ਦੇ ਸ਼ੀਸ਼ੇ ਖੋਲ੍ਹਣੇ ਪਏ। ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ ਗਈ। ਮੌਕੇ ‘ਤੇ ਪਹੁੰਚ ਕੇ ਸਥਿਤੀ ‘ਤੇ ਕਾਬੂ ਪਾਇਆ।

ਇਸ ਘਟਨਾ ਬਾਰੇ ਮਾਪਿਆਂ ਨੂੰ ਸੂਚਿਤ ਕੀਤਾ ਗਿਆ ਅਤੇ ਉਹ ਆਪਣੇ ਬੱਚਿਆਂ ਨੂੰ ਲੈਣ ਲਈ ਮੌਕੇ ‘ਤੇ ਪਹੁੰਚੇ। ਇਕ ਵੱਡਾ ਹਾਦਸਾ ਹੋਣੋਂ ਟਲ ਗਿਆ।