ਚੰਡੀਗੜ੍ਹ, 3 ਜਨਵਰੀ | ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਮਿਲਿਆ-ਜੁਲਿਆ ਰੁਝਾਨ ਦੇਖਣ ਨੂੰ ਮਿਲ ਰਿਹਾ ਹੈ, ਜਿਸ ਕਾਰਨ ਬੁੱਧਵਾਰ WTI ਕਰੂਡ ਮਾਮੂਲੀ ਵਾਧੇ ਨਾਲ 70.50 ਡਾਲਰ ਪ੍ਰਤੀ ਬੈਰਲ ‘ਤੇ ਵਿਕ ਰਿਹਾ ਸੀ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 75.89 ਡਾਲਰ ਪ੍ਰਤੀ ਬੈਰਲ ‘ਤੇ ਆ ਗਿਆ। ਇਸੇ ਵਿਚਾਲੇ ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਵੱਲੋਂ ਪੈਟ੍ਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।
ਤੇਲ ਕੰਪਨੀਆਂ ਵੱਲੋਂ ਪੈਟ੍ਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਗਿਆ ਹੈ। ਗੁਜਰਾਤ ਵਿਚ ਪੈਟ੍ਰੋਲ ਦੀ ਕੀਮਤ ਵਿਚ 84 ਪੈਸੇ ਦਾ ਵਾਧਾ ਹੋਇਆ ਹੈ। ਪੰਜਾਬ ਵਿਚ ਪੈਟ੍ਰੋਲ 51 ਪੈਸੇ ਅਤੇ ਡੀਜ਼ਲ 48 ਪੈਸੇ ਮਹਿੰਗਾ ਹੋ ਗਿਆ ਹੈ। ਇਸ ਤੋਂ ਇਲਾਵਾ ਮੱਧ ਪ੍ਰਦੇਸ਼, ਝਾਰਖੰਡ ਅਤੇ ਗੋਆ ਵਿਚ ਵੀ ਪੈਟ੍ਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਮਾਮੂਲੀ ਵਾਧਾ ਹੋਇਆ ਹੈ।
ਦੱਸ ਦਈਏ ਕਿ ਦਿੱਲੀ ਵਿਚ ਪੈਟ੍ਰੋਲ 96.72 ਰੁਪਏ ਤੇ ਡੀਜ਼ਲ 90.08 ਰੁਪਏ, ਮੁੰਬਈ ਵਿਚ ਪੈਟ੍ਰੋਲ 106.31 ਰੁਪਏ ਤੇ ਡੀਜ਼ਲ 94.27 ਰੁਪਏ, ਕੋਲਕਾਤਾ ਵਿਚ ਪੈਟ੍ਰੋਲ 106.03 ਰੁਪਏ ਤੇ ਡੀਜ਼ਲ 92.76 ਰੁਪਏ ਅਤੇ ਚੇਨਈ ਵਿਚ ਪੈਟ੍ਰੋਲ 102.63 ਰੁਪਏ ਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।