ਬਠਿੰਡਾ, 3 ਅਕਤੂਬਰ | ਪੰਜਾਬ ਦਾ ਜਵਾਨ ਪੁੱਤ ਜੰਮੂ-ਕਸ਼ਮੀਰ ਦੇ ਲੇਹ-ਲਦਾਖ ਵਿਚ ਡਿਊਟੀ ਦੌਰਾਨ ਸ਼ਹੀਦ ਹੋ ਗਿਆ। ਘਟਨਾ ਦਾ ਪਤਾ ਲੱਗਦਿਆਂ ਹੀ ਬਠਿੰਡਾ ਦੇ ਪਿੰਡ ਜੰਗੀਰਾਣਾ ਵਿਚ ਸੋਗ ਦੀ ਲਹਿਰ ਦੌੜ ਗਈ। ਪਿੰਡ ਦੇ ਸਾਬਕਾ ਸਰਪੰਚ ਨਿਰਮਲ ਸਿੰਘ ਨੇ ਦੱਸਿਆ ਕਿ ਗੁਰਦੀਪ ਸਿੰਘ (22) ਪੁੱਤਰ ਜਗਜੀਤ ਸਿੰਘ ਕੁਝ ਸਮਾਂ ਪਹਿਲਾਂ ਫੌਜ ਵਿਚ ਭਰਤੀ ਹੋਇਆ ਸੀ।
ਦੱਸਿਆ ਜਾ ਰਿਹਾ ਹੈ ਕਿ ਗੁਰਦੀਪ ਸਿੰਘ ਦਾ ਨਵੰਬਰ ‘ਚ ਵਿਆਹ ਹੋਇਆ ਸੀ। ਘਰ ਵਿਚ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ ਪਰ ਉਸ ਦੀ ਸ਼ਹਾਦਤ ਦੀ ਖ਼ਬਰ ਨੇ ਖਲਬਲੀ ਮਚਾ ਦਿੱਤੀ। ਗੁਰਦੀਪ ਦੇ ਪਿਤਾ ਜਗਜੀਤ ਸਿੰਘ ਦੀ ਵੀ ਇੱਕ ਸਾਲ ਪਹਿਲਾਂ ਮੌਤ ਹੋ ਗਈ ਸੀ। ਬਜ਼ੁਰਗ ਮਾਂ ਘਰ ਵਿਚ ਇਕੱਲੀ ਹੈ।
ਪਿੰਡ ਵਾਸੀਆਂ ਨੇ ਦੱਸਿਆ ਕਿ ਗੁਰਦੀਪ ਸਿੰਘ ਲੇਹ-ਲਦਾਖ ਦੇ ਉੱਚੇ ਪਹਾੜੀ ਇਲਾਕੇ ਵਿਚ ਡਿਊਟੀ ਕਰਦਾ ਸੀ, ਜਿੱਥੇ ਉਹ ਬਿਮਾਰ ਹੋ ਗਿਆ ਤੇ ਇਲਾਜ ਦੌਰਾਨ ਉਸ ਨੇ ਸ਼ਹਾਦਤ ਦਾ ਜਾਮ ਪੀਤਾ। ਗੁਰਦੀਪ ਸਿੰਘ ਦੀ ਮ੍ਰਿਤਕ ਦੇਹ ਅੱਜ ਪਿੰਡ ਪਹੁੰਚੇਗੀ, ਜਿੱਥੇ ਸਰਕਾਰੀ ਸਨਮਾਨਾਂ ਨਾਲ ਉਸ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)