ਬੰਗਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਤੇਜ਼ ਰਫ਼ਤਾਰ ਕਾਰ ਵੱਲੋਂ ਟੱਕਰ ਮਾਰਨ ਤੋਂ ਬਾਅਦ ਬੰਗਾ ’ਚ 3 ਵਿਅਕਤੀਆਂ ਦੀ ਮੌਤ ਹੋ ਗਈ ਅਤੇ 2 ਜ਼ਖ਼ਮੀ ਹੋ ਗਏ। ਹਾਦਸਾ ਐਤਵਾਰ ਸਵੇਰੇ ਉਦੋਂ ਵਾਪਰਿਆ ਜਦੋਂ ਪੀੜਤ ਬੱਧੀਆਂ ਪਿੰਡ ’ਚ ਸਥਿਤ ਡੇਰਾ ਰਾਧਾ ਸੁਆਮੀ ਸਤਿਸੰਗ ਭਵਨ ਡੇਰਾ ਭਵਨ ਤੋਂ ਸਤਿਸੰਗ ਸੁਣ ਕੇ ਬਾਹਰ ਆ ਰਹੇ ਸਨ।
ਕਾਰ ਡਰਾਈਵਰ ਦੀ ਪਛਾਣ ਜ਼ੀਰਕਪੁਰ ਦੇ ਪਿੰਡ ਭੁੱਡਾ ਵਾਸੀ ਤਰਸੇਮ ਸਿੰਘ ਵਜੋਂ ਹੋਈ ਹੈ। ਤਰਸੇਮ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਦੀ ਕਾਰ ਜ਼ਬਤ ਕਰ ਲਈ ਹੈ। ਮ੍ਰਿਤਕ ਦੇਹਾਂ ਨੂੰ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਨੂੰ ਸੌਂਪ ਦਿੱਤੀਆਂ ਗਈਆਂ ਹਨ।
ਸ਼ਹੀਦ ਭਗਤ ਸਿੰਘ ਨਗਰ ਦੇ ਸ਼ਹਿਰ ਬੰਗਾ ਦੇ ਡੀ.ਐਸ.ਪੀ. ਸਰਵਣ ਸਿੰਘ ਬੱਲ ਨੇ ਕਿਹਾ ਕਿ ਤੇਜ਼ ਰਫ਼ਤਾਰ ਕਾਰ ਫ਼ਗਵਾੜਾ ਵਾਲੇ ਪਾਸੇ ਤੋਂ ਆ ਰਹੀ ਸੀ, ਜਿਸ ਨੇ ਡੇਰਾ ਭਵਨ ਤੋਂ ਬਾਹਰ ਨਿਕਲ ਰਹੇ ਵਿਅਕਤੀਆਂ ’ਚ ਜ਼ੋਰਦਾਰ ਟੱਕਰ ਮਾਰੀ। ਮ੍ਰਿਤਕਾਂ ਦੀ ਪਛਾਣ ਗੋਸਲਾ ਪਿੰਡ ਦੇ ਅਮਰਨਾਥ, ਬੰਗਾ ਦੇ ਭੁਪਿੰਦਰ ਸਿੰਘ ਅਤੇ ਸੋਨੂੰ ਬਾਲਾ ਵਜੋਂ ਹੋਈ ਹੈ। ਇਸ ਤੋਂ ਇਲਾਵਾ ਸੋਨੂੰ ਦੀ 9 ਸਾਲਾਂ ਦੀ ਬੱਚੀ ਅੰਕਿਤਾ ਅਤੇ ਦੁਸਾਂਝ ਖੁਰਦ ਪਿੰਡ ਦੇ ਵਾਸੀ ਅਵਤਾਰ ਚੰਦ ਨੂੰ ਜ਼ਖ਼ਮੀ ਹੋਣ ਕਾਰਨ ਬੰਗਾ ਦੇ ਹਸਪਤਾਲ ’ਚ ਭਰਤੀ ਕਰਵਾਇਆ ਗਿਆ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ