<p><strong>ਨਵੀਂ ਦਿੱਲੀ &vert;<&sol;strong> ਦਿੱਲੀ ਐਨਸੀਆਰ ਵਿਚ ਭਿਆਨਕ ਗਰਮੀ ਦੇ ਵਿਚਕਾਰ ਸ਼ੁੱਕਰਵਾਰ ਰਾਤ ਨੂੰ ਧੂੜ ਭਰੀ ਹਨੇਰੀ ਦੇ ਨਾਲ ਹਲਕੀ ਬਾਰਿਸ਼ ਹੋਈ। ਇਸ ਦੌਰਾਨ ਦਰੱਖਤ ਡਿੱਗਣ ਕਾਰਨ 2 ਵਿਅਕਤੀਆਂ ਦੀ ਮੌਤ ਹੋ ਗਈ। ਤੇਜ਼ ਤੂਫਾਨ ਕਾਰਨ ਕਈ ਇਮਾਰਤਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਤੂਫਾਨ ਕਾਰਨ ਵੱਖ-ਵੱਖ ਹਾਦਸਿਆਂ &&num;8216&semi;ਚ ਕੁੱਲ 23 ਲੋਕ ਜ਼ਖਮੀ ਹੋ ਗਏ ਹਨ। ਹਵਾ ਦੀ ਰਫ਼ਤਾਰ 50 ਤੋਂ 70 ਕਿਲੋਮੀਟਰ ਪ੍ਰਤੀ ਘੰਟੇ ਦੇ ਵਿਚਕਾਰ ਦਰਜ ਕੀਤੀ ਗਈ।<&sol;p>&NewLine;<p>ਦਿੱਲੀ ਹਵਾਈ ਅੱਡੇ ਦੇ ਸੂਤਰਾਂ ਨੇ ਦੱਸਿਆ ਕਿ ਖਰਾਬ ਮੌਸਮ ਕਾਰਨ 9 ਉਡਾਣਾਂ ਨੂੰ ਜੈਪੁਰ ਵੱਲ ਮੋੜ ਦਿੱਤਾ ਗਿਆ ਹੈ। ਸੜਕਾਂ &&num;8216&semi;ਤੇ ਦਰੱਖਤ ਡਿੱਗਣ ਕਾਰਨ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ &&num;8216&semi;ਚ ਆਵਾਜਾਈ ਵੀ ਪ੍ਰਭਾਵਿਤ ਹੋਈ ਹੈ। ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਦਰੱਖਤ ਡਿੱਗਣ ਨਾਲ ਸਬੰਧਤ 152&comma; ਇਮਾਰਤਾਂ ਨੂੰ ਨੁਕਸਾਨ ਪਹੁੰਚਾਉਣ ਨਾਲ ਸਬੰਧਤ 55 ਅਤੇ ਬਿਜਲੀ ਕੱਟ ਨਾਲ ਸਬੰਧਤ 202 ਕਾਲਾਂ ਆਈਆਂ ਹਨ।<&sol;p>&NewLine;<p>ਤੂਫਾਨ ਤੇ ਮੀਂਹ ਤੋਂ ਬਾਅਦ ਦਿੱਲੀ NCR &&num;8216&semi;ਚ ਵਧਦੇ ਤਾਪਮਾਨ ਤੋਂ ਲੋਕਾਂ ਨੂੰ ਰਾਹਤ ਮਿਲੀ ਹੈ। ਸ਼ਨੀਵਾਰ ਸਵੇਰ ਤੋਂ ਹੀ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 2 ਦਿਨਾਂ ਤੱਕ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤਾ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;