ਪਟਿਆਲਾ, 17 ਅਕਤੂਬਰ | ਨਾਭਾ ਦੇ ਗਰਿੱਡ ਚੌਕ ਵਿਖੇ ਵਾਪਰੇ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ 12ਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਸਕਰਨ ਸਿੰਘ (18) ਵਜੋਂ ਹੋਈ ਹੈ, ਜੋ ਆਪਣੇ ਦੋਸਤ ਨਾਲ ਟਿਊਸ਼ਨ ਲਈ ਪਿੰਡ ਪਾਲੀਆ ਤੋਂ ਨਾਭਾ ਆ ਰਿਹਾ ਸੀ ਕਿ ਅਚਾਨਕ ਸੜਕ ਹਾਦਸੇ ਵਿਚ ਉਸ ਦੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਕਾਰ ਨਾਲ ਟਕਰਾਉਣ ਤੋਂ ਬਾਅਦ ਮੋਟਰਸਾਈਕਲ ਪੀ.ਆਰ.ਟੀ.ਸੀ. ਬੱਸ ਦੇ ਹੇਠਾਂ ਚਲਾ ਗਿਆ। ਮ੍ਰਿਤਕ ਜਸਕਰਨ ਸਿੰਘ ਪਰਿਵਾਰ ਦਾ ਇਕਲੌਤਾ ਚਿਰਾਗ ਸੀ, ਜੋ ਹੁਣ ਬੁਝ ਗਿਆ ਹੈ। ਬੱਸ ਦੇ ਕੰਡਕਟਰ ਨੇ ਦੱਸਿਆ ਕਿ ਪਹਿਲਾਂ ਮੋਟਰਸਾਈਕਲ ਗੱਡੀ ਨਾਲ ਟਕਰਾ ਗਿਆ ਅਤੇ ਫਿਰ ਬੱਸ ਦੇ ਸਾਹਮਣੇ ਆ ਗਿਆ। ਬੱਸ ਡਰਾਈਵਰ ਦੋਵਾਂ ਨੌਜਵਾਨਾਂ ਨੂੰ ਹਸਪਤਾਲ ਲੈ ਗਿਆ। ਨਾਭਾ ਕੋਤਵਾਲੀ ਦੇ ਜਾਂਚ ਅਧਿਕਾਰੀ ਚਮਕੌਰ ਸਿੰਘ ਨੇ ਦੱਸਿਆ ਕਿ ਉਹ ਡੂੰਘਾਈ ਨਾਲ ਜਾਂਚ ਕਰ ਰਹੇ ਹਨ ਕਿ ਹਾਦਸਾ ਕਿਵੇਂ ਵਾਪਰਿਆ।
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)