<p><strong>ਜ਼ੀਰਾ&comma; 16 ਅਕਤੂਬਰ &vert;<&sol;strong> ਟਰੱਕ ਤੇ ਮੋਟਰਸਾਈਕਲ ਦੀ ਟੱਕਰ &&num;8216&semi;ਚ ਮੋਟਰਸਾਈਕਲ ਸਵਾਰ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਥਾਣਾ ਸਿਟੀ ਜ਼ੀਰਾ ਦੀ ਪੁਲਿਸ ਨੇ ਅਣਪਛਾਤੇ ਟਰੱਕ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਜਸਪਾਲ ਸਿੰਘ ਪੁੱਤਰ ਜੱਗਾ ਸਿੰਘ ਵਾਸੀ ਬਸਤੀ ਮਲਸੀਆਂ ਜ਼ੀਰਾ ਨੇ ਦੱਸਿਆ ਕਿ ਉਸ ਦਾ ਭਰਾ ਗੁਰਪ੍ਰੀਤ ਸਿੰਘ &lpar;29&rpar; ਤੇ ਮੱਖੂ ਵਾਸੀ ਕਾਲਾ ਜੋ ਕਿ ਸੋਢੀਵਾਲਾ ਵਿਖੇ ਆਲੂਆਂ ਦੀ ਦੁਕਾਨ ’ਤੇ ਕੰਮ ਕਰਦਾ ਸੀ&comma; ਕੋਲ ਆਏ ਸਨ।<&sol;p>&NewLine;<p>ਹਨੇਰਾ ਹੋਣ ਕਾਰਨ ਕਾਲਾ ਅਤੇ ਉਸ ਦਾ ਭਰਾ ਮੱਖੂ ਛੱਡ ਕੇ ਆਪਣੇ ਮੋਟਰਸਾਈਕਲ ’ਤੇ ਵਾਪਸ ਆ ਰਹੇ ਸਨ ਕਿ ਜਦੋਂ ਉਹ ਪੈਟਰੋਲ ਪੰਪ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਇੱਕ ਟਰੱਕ ਆ ਰਿਹਾ ਸੀ। ਇਸ ਦੇ ਡਰਾਈਵਰ ਨੇ ਟਰੱਕ ਨੂੰ ਗਲਤ ਦਿਸ਼ਾ ਵਿਚ ਮੋੜ ਦਿੱਤਾ ਅਤੇ ਟਰੱਕ ਗੁਰਪ੍ਰੀਤ ਸਿੰਘ ਦੇ ਮੋਟਰਸਾਈਕਲ ਨਾਲ ਟਕਰਾ ਗਿਆ। ਇਸ ਕਾਰਨ ਉਸ ਦੇ ਸਿਰ &&num;8216&semi;ਤੇ ਬੁਰੀ ਤਰ੍ਹਾਂ ਨਾਲ ਸੱਟ ਲੱਗ ਗਈ।<&sol;p>&NewLine;<p>ਜਸਪਾਲ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਦਾਖਲ ਕਰਵਾਇਆ ਗਿਆ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਐਸਐਚਓ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਟਰੱਕ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;