ਅਬੋਹਰ, 20 ਜਨਵਰੀ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਉਪਮੰਡਲ ਦੇ ਪਿੰਡ ਬਾਜੀਤਪੁਰ ਕੱਟਿਆਂਵਾਲੀ ਅਤੇ ਮਾਮੂਖੇੜਾ ਵਿਚਕਾਰ ਡਿਜ਼ਾਇਰ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੇ ਦਰੱਖਤ ਨਾਲ ਟਕਰਾਅ ਕੇ ਖੇਤਾਂ ਵਿਚ ਡਿੱਗ ਗਈ, ਜਿਸ ਕਾਰਨ ਕਾਰ ਚਾਲਕ ਦੀ ਮੌਤ ਹੋ ਗਈ ਜਦਕਿ ਕਾਰ ‘ਚ ਬੈਠੀ 11ਵੀਂ ਜਮਾਤ ਦੀ ਵਿਦਿਆਰਥਣ ਜ਼ਖ਼ਮੀ ਹੋ ਗਈ, ਜਿਸ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।
ਜਾਣਕਾਰੀ ਅਨੁਸਾਰ ਇਕ ਦਿੱਲੀ ਨੰਬਰ ਦੀ ਡਿਜ਼ਾਇਰ ਕਾਰ ਪਿੰਡ ਬਜੀਤਪੁਰਾ ਤੋਂ ਮਾਮੂਖੇੜਾ ਵੱਲ ਜਾ ਰਹੀ ਸੀ। ਇਸੇ ਦੌਰਾਨ ਪਿੰਡ ਮਾਮੂਖੇੜਾ ਦੀ ਰਹਿਣ ਵਾਲੀ 11ਵੀਂ ਜਮਾਤ ਦੀ ਵਿਦਿਆਰਥਣ ਨੇ ਕਾਰ ਚਾਲਕ ਤੋਂ ਲਿਫਟ ਮੰਗੀ ਤਾਂ ਉਹ ਵੀ ਕਾਰ ਵਿਚ ਸਵਾਰ ਹੋ ਗਈ।
ਜਿਵੇਂ ਹੀ ਉਹ ਪਿੰਡ ਤੋਂ ਬਾਹਰ ਨਿਕਲੇ ਤਾਂ ਉਕਤ ਡਿਜ਼ਾਇਰ ਕਾਰ ਰਸਤੇ ‘ਚ ਅਚਾਨਕ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਸੜਕ ਕਿਨਾਰੇ ਖੜ੍ਹੇ ਕਿੱਕਰ ਦੇ ਦਰੱਖਤ ਨਾਲ ਟਕਰਾਅ ਕੇ ਖੇਤਾਂ ‘ਚ ਜਾ ਡਿੱਗੀ, ਜਿਸ ਕਾਰਨ ਕਾਰ ਚਾਲਕ ਦੀ ਮੌਤ ਹੋ ਗਈ ਜਦਕਿ ਕਾਰ ‘ਚ ਸਵਾਰ ਵਿਦਿਆਰਥਣ ਜ਼ਖ਼ਮੀ ਹੋ ਗਈ।
ਘਟਨਾ ਬਾਰੇ ਜਿਵੇਂ ਹੀ ਲੋਕਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਵਿਦਿਆਰਥਣ ਨੂੰ ਹਸਪਤਾਲ ਦਾਖਲ ਕਰਵਾਇਆ, ਜਿਸ ਦੀ ਪਛਾਣ ਸ਼ਾਲੂ ਵਾਸੀ ਪਿੰਡ ਮਾਮੂਖੇੜਾ ਵਜੋਂ ਹੋਈ ਹੈ, ਜਦਕਿ ਮ੍ਰਿਤਕ ਦੀ ਪਛਾਣ ਘੱਲੂ ਵਾਸੀ ਸੌਰਭ ਵਜੋਂ ਹੋਈ ਹੈ। ਸਰਕਾਰੀ ਹਸਪਤਾਲ ਵਿਚ ਦਾਖਲ ਵਿਦਿਆਰਥਣ ਦੀ ਹਾਲਤ ਵੀ ਕਾਫੀ ਗੰਭੀਰ ਬਣੀ ਹੋਈ ਕਿਉਂਕਿ ਉਸ ਦੇ ਸਿਰ ਵਿਚ ਗੰਭੀਰ ਸੱਟਾਂ ਲੱਗੀਆਂ ਹਨ।
(Note : ਪੰਜਾਬ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/cmnxN ਜਾਂ Whatsapp ਚੈਨਲ https://shorturl.at/oqMNR ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)







































