ਹੁਸ਼ਿਆਰਪੁਰ ‘ਚ ਵਾਪਰਿਆ ਭਿਆਨਕ ਹਾਦਸਾ, ਇਕ ਵਿਅਕਤੀ ਦੀ ਮੌਤ, ਹਾਈਵੇ ‘ਤੇ ਲੱਗ ਗਿਆ ਜਾਮ

0
373

ਹੁਸ਼ਿਆਰਪੁਰ, 25 ਸਤੰਬਰ | ਕਸਬਾ ਭੂੰਗਾ ਵਿਚ ਅੱਜ ਸਵੇਰੇ ਇੱਕ ਭਿਆਨਕ ਹਾਦਸਾ ਵਾਪਰਿਆ। ਇਹ ਹਾਦਸਾ ਹੁਸ਼ਿਆਰਪੁਰ ਤੋਂ ਜੰਮੂ ਹਾਈਵੇ ‘ਤੇ ਵਾਪਰਿਆ, ਜਿਸ ‘ਚ ਟਰਾਲੀ ਚਾਲਕ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਹਾਦਸੇ ਕਾਰਨ ਹਾਈਵੇ ’ਤੇ ਲੰਮਾ ਜਾਮ ਲੱਗ ਗਿਆ।

ਜਾਣਕਾਰੀ ਅਨੁਸਾਰ ਸੇਬਾਂ ਦਾ ਭਰਿਆ ਟਰੱਕ ਦਸੂਹਾ ਤੋਂ ਹੁਸ਼ਿਆਰਪੁਰ ਵੱਲ ਆ ਰਿਹਾ ਸੀ। ਲੱਕੜਾਂ ਨਾਲ ਭਰੀ ਟਰੈਕਟਰ ਟਰਾਲੀ ਅਤੇ ਸੇਬਾਂ ਨਾਲ ਭਰੇ ਟਰੱਕ ਵਿਚਾਲੇ ਟੱਕਰ ਹੋ ਗਈ। ਇਸ ਟਰਾਲੀ ‘ਤੇ ਟਰੱਕ ਪਲਟ ਗਿਆ, ਜਿਸ ਕਾਰਨ ਟਰੈਕਟਰ ਟਰਾਲੀ ਚਾਲਕ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਟਰੱਕ ਸੜਕ ਦੇ ਵਿਚਕਾਰ ਹੀ ਪਲਟ ਗਿਆ, ਜਿਸ ਕਾਰਨ ਹੁਸ਼ਿਆਰਪੁਰ ਤੋਂ ਜੰਮੂ ਹਾਈਵੇ ‘ਤੇ ਲੰਮਾ ਜਾਮ ਲੱਗ ਗਿਆ। ਜੇ.ਸੀ.ਬੀ. ਟਰੱਕ ਨੂੰ ਬੁਲਾ ਕੇ ਸਾਈਡ ‘ਤੇ ਲਿਜਾਇਆ ਜਾ ਰਿਹਾ ਹੈ।