ਧੀ ਨੂੰ ਸਕੂਲੋਂ ਲੈਣ ਗਏ ਮਾਪਿਆਂ ਨਾਲ ਵਾਪਰਿਆ ਭਿਆਨਕ ਹਾਦਸਾ, ਦੋਵਾਂ ਦੀ ਗਈ ਜਾਨ

0
1559

ਬਰਨਾਲਾ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਢਿੱਲਵਾਂ ਪੈਟਰੋਲ ਪੰਪ ਕੋਲ ਕਾਰ ਤੇ ਸਕੂਟਰੀ ਵਿਚਾਲੇ ਟੱਕਰ ਵਿਚ ਪਤੀ-ਪਤਨੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਜਗਤਾਰ ਸਿੰਘ ਅਤੇ ਉਸ ਦੀ ਪਤਨੀ ਐਕਟਿਵਾ ’ਤੇ ਸਵਾਰ ਹੋ ਕੇ ਸਕੂਲ ਪੜ੍ਹਦੀ ਧੀ ਨੂੰ ਲੈਣ ਜਾ ਰਹੇ ਸਨ ਤਾਂ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਨਵਦੀਪ ਕੌਰ ਦੀ ਦਰਦਨਾਕ ਮੌਤ ਹੋ ਗਈ। ਜਦਕਿ ਜਗਤਾਰ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ, ਜਿਥੋਂ ਉਸ ਨੂੰ ਰੈਫਰ ਕਰ ਦਿੱਤਾ ਪਰ ਡੀਐਮਸੀ ਲੁਧਿਆਣਾ ਵਿਚ ਉਸਦੀ ਵੀ ਮੌਤ ਹੋ ਗਈ।

ਦੱਸ ਦਈਏ ਕਿ ਉਹ ਆਪਣੇ ਪਿੱਛੇ ਤਿੰਨ ਬੱਚੇ, ਪੁੱਤਰ ਅਤੇ 2 ਧੀਆਂ ਛੱਡ ਗਏ ਹਨ। ਘਟਨਾ ਦਾ ਪਤਾ ਲੱਗਦਿਆਂ ਹੀ ਸ਼ਹਿਰ ਵਾਸੀਆਂ ਦੀਆਂ ਅੱਖਾਂ ਨਮ ਹੋ ਗਈਆਂ। ਥਾਣੇਦਾਰ ਦੇਸ ਰਾਜ ਨੇ ਦੱਸਿਆ ਕਿ ਕਾਰ ਦੇ ਚਾਲਕ ਅਨਮੋਲ ਸਿੰਘ ਵਾਸੀ ਪਿੰਡ ਢੋਲਣ, ਜ਼ਿਲਾ ਲੁਧਿਆਣਾ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।