ਬਠਿੰਡਾ ‘ਚ ਦਵਾਈ ਬਣਾਉਣ ਵਾਲੀ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ

0
926

ਬਠਿੰਡਾ। ਬਠਿੰਡਾ ਵਿਖੇ ਇਕ ਫੈਕਟਰੀ ‘ਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਣੇ ਆਈ ਹੈ। ਜਾਣਕਾਰੀ ਮੁਤਾਬਕ ਫੈਕਟਰੀ ‘ਚ ਸਿਉਂਕ ਦੀਆਂ ਦਵਾਈ ਬਣਦੀਆਂ ਸਨ। ਘਟਨਾ ਬਾਰੇ ਪਤਾ ਲੱਗਣ ਤੋਂ ਬਾਅਦ ਮੌਕੇ ਉੱਤੇ ਫ਼ਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀ ਗਈਆਂ ਹਨ ਅਤੇ ਅੱਗ ਉੱਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਦੱਸ ਦੇਈਏ ਕਿ ਗਰੋਥ ਸੈਂਟਰ ਵਿਖੇ ਸਿਉਂਕ ਦੀ ਦਵਾਈ ਬਣਾਉਣ ਵਾਲੀ ਫੈਕਟਰੀ ਵਿੱਚ ਭਿਆਨਕ ਅੱਗ ਲੱਗਣ ਕਾਰਨ ਕਾਰਨ ਲੱਖਾਂ ਦਾ ਨੁਕਸਾਨ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰਧਾਨ ਰਾਮ ਪ੍ਰਕਾਸ਼ ਜਿੰਦਲ ਨੇ ਕਿ ਦੱਸਿਆ ਕਿ ਉਨ੍ਹਾਂ ਵੱਲੋਂ ਪ੍ਰਸ਼ਾਸਨ ਨੂੰ ਬਹੁਤ ਵਾਰ ਕਿਹਾ ਗਿਆ ਹੈ ਕਿ ਇਸ ਥਾਂ ‘ਤੇ ਫਾਇਰ ਬ੍ਰਿਗੇਡ ਦਾ ਪ੍ਰਬੰਧ ਕੀਤਾ ਜਾਵੇ ਪਰ ਪ੍ਰਸ਼ਾਸਨ ਵੱਲੋਂ ਕੋਈ ਵੀ ਕਦਮ ਨਹੀਂ ਚੁਕਿਆ ਗਿਆ।