ਫਰੀਦਕੋਟ | ਪਿੰਡ ਫਿਦਕਲਾਂ ਦੇ ਗੁਰਦੁਆਰਾ ਸਾਹਿਬ ਵਿਚ ਮੰਗਲਵਾਰ ਰਾਤ ਨੂੰ ਅੱਗ ਲੱਗ ਗਈ, ਜਿਸ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਨੂੰ ਨੁਕਸਾਨ ਪਹੁੰਚਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ SSP ਹਰਜੀਤ ਸਿੰਘ ਮੌਕੇ ’ਤੇ ਪੁੱਜੇ। ਫਾਇਰ ਬ੍ਰਿਗੇਡ ਦੀ ਟੀਮ ਨੇ ਅੱਗ ‘ਤੇ ਕਾਬੂ ਪਾਇਆ। ਅੱਗ ਲੱਗਣ ਦਾ ਕਾਰਨ ਸ਼ਾਰਟ-ਸਰਕਟ ਮੰਨਿਆ ਜਾ ਰਿਹਾ ਹੈ ਪਰ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਗੁਰਦੁਆਰਾ ਸਾਹਿਬ ਦੇ ਗ੍ਰੰਥੀ ਮੁਤਾਬਕ ਘਟਨਾ ਵੇਲੇ ਪਵਿੱਤਰ ਗ੍ਰੰਥ ਦੇ 7 ਸਰੂਪ ਸਨ, ਜਿਨ੍ਹਾਂ ਵਿਚੋਂ ਇਕ ਸਰੂਪ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਵੱਡੀ ਗਿਣਤੀ ‘ਚ ਸੰਗਤਾਂ ਅਤੇ ਪਿੰਡ ਵਾਸੀ ਮੌਕੇ ‘ਤੇ ਪਹੁੰਚ ਗਏ। ਪੁਲਿਸ ਫੋਰਸ ਅਤੇ SSP ਹਰਜੀਤ ਸਿੰਘ ਦੀ ਹਾਜ਼ਰੀ ‘ਚ ਨੁਕਸਾਨੇ ਸਰੂਪਾਂ ਨੂੰ ਸੰਭਾਲਿਆ ਗਿਆ। ਉਨ੍ਹਾਂ ਕਿਹਾ ਕਿ ਉਹ ਹਾਦਸੇ ਦੀ ਜਾਂਚ ਕਰ ਰਹੇ ਹਨ।
ਉਕਤ ਸੂਚਨਾ ਸ਼੍ਰੋਮਣੀ ਕਮੇਟੀ ਨੂੰ ਵੀ ਦਿੱਤੀ ਗਈ। ਉਥੋਂ ਇਕ ਟੀਮ ਆ ਰਹੀ ਹੈ, ਜੋ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਨੁਕਸਾਨੇ ਸਰੂਪ ਨੂੰ ਆਪਣੇ ਨਾਲ ਲੈ ਕੇ ਜਾਵੇਗੀ। ਇਸ ਦੇ ਨਾਲ ਹੀ ਪੁਲਿਸ ਘਟਨਾ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
(Note : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ)