ਜਲੰਧਰ : ਮਨਿਆਰੀ ਕਾਰੋਬਾਰੀ ਦੇ ਘਰ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

0
1481

ਜਲੰਧਰ, 11 ਨਵੰਬਰ | ਸ਼ੁੱਕਰਵਾਰ ਦੇਰ ਰਾਤ ਮਨਿਆਰੀ (ਨਕਲੀ ਗਹਿਣਿਆਂ) ਦਾ ਕਾਰੋਬਾਰ ਕਰਨ ਵਾਲੇ ਇੱਕ ਕਾਰੋਬਾਰੀ ਦੇ ਘਰ ਦੀ ਉਪਰਲੀ ਮੰਜ਼ਿਲ ‘ਤੇ ਅੱਗ ਲੱਗ ਗਈ। ਇਸ ਘਟਨਾ ‘ਚ ਪੀੜਤ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ। ਘਟਨਾ ਤੋਂ ਬਾਅਦ ਪਰਿਵਾਰ ਦੇ ਸਾਰੇ ਮੈਂਬਰਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ।

ਮੌਕੇ ‘ਤੇ ਪਹੁੰਚੇ ਫਾਇਰ ਬ੍ਰਿਗੇਡ ਅਧਿਕਾਰੀਆਂ ਮੁਤਾਬਕ ਘਟਨਾ ਦੀ ਜਾਣਕਾਰੀ ਸ਼ੁੱਕਰਵਾਰ ਰਾਤ ਨੂੰ ਦਿੱਤੀ ਗਈ। ਉਨ੍ਹਾਂ ਦੀਆਂ ਟੀਮਾਂ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ। ਦੱਸ ਦਈਏ ਕਿ ਜਿਸ ਥਾਂ ‘ਤੇ ਇਹ ਘਟਨਾ ਵਾਪਰੀ ਉਹ ਸੰਘਣਾ ਬਾਜ਼ਾਰ ਸੀ। ਜਿਸ ਕਾਰਨ ਫਾਇਰ ਬ੍ਰਿਗੇਡ ਅਧਿਕਾਰੀਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਕਿਸੇ ਤਰ੍ਹਾਂ ਬਾਜ਼ਾਰ ਅੰਦਰ ਪਹੁੰਚ ਕੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ।

ਫਾਇਰ ਬ੍ਰਿਗੇਡ ਅਧਿਕਾਰੀ ਜਸਵੰਤ ਸਿੰਘ ਅਨੁਸਾਰ ਅੱਗ ਲੱਗਣ ਦਾ ਮੁੱਢਲਾ ਕਾਰਨ ਸ਼ਾਰਟ-ਸਰਕਟ ਜਾਪਦਾ ਹੈ। ਇਸ ਦੇ ਨਾਲ ਹੀ ਵਾਰਦਾਤ ਵਾਲੀ ਥਾਂ ਤੋਂ ਕੁਝ ਇਨਵਰਟਰ ਬੈਟਰੀਆਂ ਬਰਾਮਦ ਹੋਈਆਂ ਹਨ। ਜੋ ਕਿ ਬੁਰੀ ਤਰ੍ਹਾਂ ਸੜ ਗਈਆਂ ਹਨ, ਜਿਸ ਕਾਰਨ ਲੱਗਦਾ ਹੈ ਕਿ ਸ਼ਾਰਟ-ਸਰਕਟ ਕਾਰਨ ਅੱਗ ਲੱਗੀ ਹੈ। ਜਲਦੀ ਹੀ ਫਾਇਰ ਬ੍ਰਿਗੇਡ ਵੱਲੋਂ ਰਿਪੋਰਟ ਤਿਆਰ ਕਰ ਕੇ ਨਗਰ ਨਿਗਮ ਨੂੰ ਭੇਜ ਦਿੱਤੀ ਜਾਵੇਗੀ।

ਦੱਸ ਦੇਈਏ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ ਵੀ ਮੌਕੇ ‘ਤੇ ਪਹੁੰਚ ਗਏ ਸਨ। ਉਨ੍ਹਾਂ ਦੱਸਿਆ ਕਿ ਸ਼ੇਖਾ ਬਾਜ਼ਾਰ ਦੇ ਨਾਲ ਲੱਗਦੇ ਉੱਚਾ ਬਾਗਵਾਨ ਮੁਹੱਲੇ ਦਾ ਵਸਨੀਕ ਭੰਡਾਰੀ ਪਰਿਵਾਰ ਮਨਿਆਰੀ ਦਾ ਸਮਾਨ ਘਰ ਦੀ ਛੱਤ ‘ਤੇ ਰੱਖਦਾ ਸੀ। ਜਿੱਥੋਂ ਉਹ ਸਾਰਾ ਸਾਮਾਨ ਸਪਲਾਈ ਕਰਦਾ ਸੀ। ਸ਼ੁੱਕਰਵਾਰ ਦੇਰ ਰਾਤ ਅਚਾਨਕ ਅੱਗ ਲੱਗਣ ਕਾਰਨ ਉਨ੍ਹਾਂ ਦਾ ਕਾਫੀ ਨੁਕਸਾਨ ਹੋਇਆ। ਵਿਧਾਇਕ ਅਰੋੜਾ ਨੇ ਦੱਸਿਆ ਕਿ ਘਟਨਾ ਤੋਂ ਤੁਰੰਤ ਬਾਅਦ ਅੱਗ ‘ਤੇ ਕਾਬੂ ਪਾਉਣ ਤੱਕ ਪੂਰੇ ਇਲਾਕੇ ਦੀਆਂ ਲਾਈਟਾਂ ਬੰਦ ਕਰ ਦਿੱਤੀਆਂ ਗਈਆਂ |

(Note : ਜਲੰਧਰ ਦੀਆਂ ਵੱਡੀਆਂ ਖਬਰਾਂ ਲਈ ਸਾਡੇ Whatsapp ਗਰੁੱਪ https://shorturl.at/iAL49 ਜਾਂ Whatsapp ਚੈਨਲ https://shorturl.at/kFJMV ਨੂੰ ਫਾਲੋ ਕੀਤਾ ਜਾ ਸਕਦਾ ਹੈ। ਵਟਸਐਪ ਗਰੁੱਪ ‘ਚ ਐਡ ਹੋਣ ਤੋਂ ਬਾਅਦ ਤੁਹਾਡਾ ਨੰਬਰ ਬਾਕੀ ਮੈਂਬਰਾਂ ਨੂੰ ਵਿਖਾਈ ਦਿੰਦਾ ਹੈ। ਵਟਸਐਪ ਚੈਨਲ ਦੀ ਖਾਸੀਅਤ ਇਹ ਹੈ ਕਿ ਤੁਹਾਡਾ ਨੰਬਰ ਕਿਸੇ ਨੂੰ ਵਿਖਾਈ ਨਹੀਂ ਦਿੰਦਾ।)