ਲੁਧਿਆਣਾ-ਜਲੰਧਰ ਹਾਈਵੇ ‘ਤੇ ਚੱਲਦੀ ਕਾਰ ਨੂੰ ਲੱਗੀ ਭਿਆਨਕ ਅੱਗ, ਪਿਆ ਚੀਕ-ਚਿਹਾੜਾ

0
361

ਜਲੰਧਰ | ਇਥੋਂ ਇਕ ਚਲਦੀ ਕਾਰ ਨੂੰ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ। ਮੰਗਲਵਾਰ ਯਾਨੀ ਅੱਜ ਲੁਧਿਆਣਾ-ਜਲੰਧਰ ਹਾਈਵੇ ‘ਤੇ ਫਗਵਾੜਾ ਨੇੜੇ ਚਾਚੋਕੀ ਵਿਖੇ ਚੱਲਦੀ ਕਾਰ ਨੂੰ ਅੱਗ ਲੱਗ ਗਈ ਤੇ ਚੀਕ-ਚਿਹਾੜਾ ਮਚ ਗਿਆ। ਸ਼ੁਕਰ ਹੈ ਕਿ ਇਸ ਹਾਦਸੇ ਦੌਰਾਨ ਕਾਰ ਸਵਾਰ ਦਾ ਪਰਿਵਾਰ ਵਾਲ-ਵਾਲ ਬਚ ਗਿਆ। ਦਰਅਸਲ ਕਾਰ ਚਾਲਕ ਨੂੰ ਅਚਾਨਕ ਕਾਰ ‘ਚੋਂ ਸੜਨ ਦੀ ਬਦਬੂ ਆਉਣ ਲੱਗੀ, ਜਿਸ ਤੋਂ ਬਾਅਦ ਡਰਾਈਵਰ ਨੇ ਗੱਡੀ ਰੋਕ ਦਿੱਤੀ।

ਕਾਰ ‘ਚੋਂ ਧੂੰਆਂ ਨਿਕਲਦਾ ਦੇਖ ਉਸ ਨੇ ਪਰਿਵਾਰ ਨੂੰ ਹੇਠਾਂ ਉਤਾਰਿਆ। ਕਾਰ ਨੂੰ ਅੱਗ ਦੀ ਲਪੇਟ ‘ਚ ਦੇਖ ਕੇ ਪਰਿਵਾਰ ‘ਚ ਹੜਕੰਪ ਮੱਚ ਗਿਆ। ਜਾਣਕਾਰੀ ਦਿੰਦਿਆਂ ਕਾਰ ਮਾਲਕ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਆਪਣੀ ਆਲਟੋ ਕਾਰ ਵਿਚ ਲੁਧਿਆਣਾ ਤੋਂ ਟਾਂਡਾ ਵੱਲ ਜਾ ਰਿਹਾ ਸੀ। ਫਿਰ ਰਸਤੇ ਵਿਚ ਕਾਰ ਪੂਰੀ ਤਰ੍ਹਾਂ ਗਰਮ ਹੋਣ ਲੱਗੀ। ਗਰਮੀ ਦਾ ਕਾਰਨ ਪਤਾ ਨਹੀਂ ਲੱਗ ਸਕਿਆ।