ਮੁਕਤਸਰ, 23 ਨਵੰਬਰ | ਦੇਰ ਰਾਤ ਇਕ ਘਰ ‘ਚ ਅੱਗ ਲੱਗਣ ਨਾਲ ਘਰ ‘ਚ ਪਿਆ ਕੀਮਤੀ ਸਾਮਾਨ ਸੜ ਕੇ ਸੁਆਹ ਹੋ ਗਿਆ। ਮੌਕੇ ‘ਤੇ ਪਹੁੰਚੇ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਬੜੀ ਮੁਸ਼ਕਲ ਨਾਲ ਅੱਗ ‘ਤੇ ਕਾਬੂ ਪਾਇਆ। ਧੂੰਏਂ ਕਾਰਨ ਦੋ ਔਰਤਾਂ ਬੇਹੋਸ਼ ਹੋ ਗਈਆਂ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਮੁਕਤਸਰ ਦੇ ਗਾਂਧੀ ਨਗਰ ਦੇ ਰਹਿਣ ਵਾਲੇ ਰਵੀ ਕੁਮਾਰ ਗੁੰਬਰ ਦਾ ਪਰਿਵਾਰ ਘਰ ਵਿਚ ਸੌਂ ਰਿਹਾ ਸੀ ਕਿ ਅਚਾਨਕ ਸ਼ਾਰਟ ਸਰਕਟ ਕਾਰਨ ਘਰ ਨੂੰ ਅੱਗ ਲੱਗ ਗਈ। ਅੱਗ ਪਹਿਲਾਂ ਬੈੱਡ ‘ਚ ਲੱਗੀ, ਫਿਰ ਹੋਰ ਸਾਮਾਨ ‘ਚ ਫੈਲ ਗਈ, ਜਿਸ ‘ਚ ਐੱਲ.ਸੀ.ਡੀ., 3 ਪੱਖੇ, ਸੋਫਾ ਸੈੱਟ ਅਤੇ ਹੋਰ ਸਾਮਾਨ ਸੜ ਕੇ ਸੁਆਹ ਹੋ ਗਿਆ। ਘਟਨਾ ਦਾ ਪਤਾ ਆਂਢ-ਗੁਆਂਢ ਨੂੰ ਲੱਗਾ ਤਾਂ ਉਨ੍ਹਾਂ ਨੇ ਬੜੀ ਮੁਸ਼ਕਲ ਨਾਲ ਪਰਿਵਾਰ ਨੂੰ ਬਾਹਰ ਕੱਢਿਆ। ਇਨ੍ਹਾਂ ‘ਚੋਂ 2 ਔਰਤਾਂ ਨੂੰ ਧੂੰਏਂ ਦੀ ਲਪੇਟ ‘ਚ ਆਉਣ ਕਾਰਨ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।
ਇਸ ਅੱਗਜ਼ਨੀ ਦੀ ਘਟਨਾ ਵਿਚ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਪਰ ਜਾਨੀ ਮਾਲੀ ਨੁਕਸਾਨ ਕਾਫੀ ਹੋਇਆ। ਆਸ-ਪਾਸ ਦੇ ਲੋਕਾਂ ਨੇ ਪਾਈਪਾਂ ਨਾਲ ਅੱਗ ‘ਤੇ ਕਾਬੂ ਪਾਇਆ ਅਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ।
(Note : ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ https://shorturl.at/0tM6T ਜਾਂ ਵਟਸਐਪ ਚੈਨਲ https://shorturl.at/Q3yRy ਨਾਲ ਜ਼ਰੂਰ ਜੁੜੋ।)