ਅੰਮ੍ਰਿਤਸਰ ‘ਚ ਮਕਾਨ ਨੂੰ ਲੱਗੀ ਭਿਆਨਕ ਅੱਗ, ਜਿਊਂਦੇ ਸੜੇ ਪਰਿਵਾਰ ਦੇ 3 ਲੋਕ

0
546

ਅੰਮ੍ਰਿਤਸਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਰੋਜ਼ ਐਨਕਲੇਵ ਸਥਿਤ ਇਕ ਘਰ ‘ਚ ਭਿਆਨਕ ਅੱਗ ਲੱਗ ਗਈ, ਜਿਸ ‘ਚ ਪਰਿਵਾਰ ਦੇ 3 ਜੀਆਂ ਦੀ ਮੌਤ ਹੋ ਗਈ। ਜਦਕਿ 4 ਲੋਕ ਬੁਰੀ ਤਰ੍ਹਾਂ ਝੁਲਸ ਗਏ। ਸਾਰੇ ਜ਼ਖਮੀਆਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

ਅੱਗ ਲੱਗਣ ਦਾ ਕਾਰਨ ਸ਼ਾਰਟ-ਸਰਕਟ ਮੰਨਿਆ ਜਾ ਰਿਹਾ ਹੈ। ਅੱਗ ਦੀਆਂ ਲਪਟਾਂ ਦੇਖ ਕੇ ਆਸਪਾਸ ਦੇ ਲੋਕਾਂ ਨੇ ਤੁਰੰਤ ਪੁਲਿਸ ਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਜਦੋਂ ਅੱਗ ਲੱਗੀ ਤਾਂ ਪਰਿਵਾਰ ਦੇ 7 ਲੋਕ ਸੁੱਤੇ ਹੋਏ ਸਨ। ਅੱਗ ਇੰਨੀ ਵੱਧ ਚੁੱਕੀ ਸੀ ਕਿ ਉਹ ਬਾਹਰ ਨਹੀਂ ਨਿਕਲ ਸਕੇ ਤੇ ਜ਼ਿੰਦਾ ਸੜ ਗਏ। ਹਾਲਾਂਕਿ ਜ਼ਖਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮ੍ਰਿਤਕਾਂ ਦੀ ਪਛਾਣ ਤਜਿੰਦਰ ਸਿੰਘ (40), ਮਨਦੀਪ ਕੌਰ (39) ਤੇ ਪੁੱਤਰ ਦਿਲਪ੍ਰੀਤ ਵਜੋਂ ਹੋਈ ਹੈ।

ਮੰਗਲਵਾਰ-ਬੁੱਧਵਾਰ ਦੀ ਦਰਮਿਆਨੀ ਰਾਤ ਨੂੰ ਇਸਲਾਮਾਬਾਦ ਥਾਣਾ ਖੇਤਰ ਦੇ ਅਧੀਨ ਆਉਂਦੇ ਇਕ ਘਰ ਵਿਚ ਅੱਗ ਲੱਗ ਗਈ। ਰਾਤ ਕਰੀਬ ਸਾਢੇ ਤਿੰਨ ਵਜੇ ਜਦੋਂ ਅੱਗ ਲੱਗੀ। ਫਾਇਰ ਬ੍ਰਿਗੇਡ ਦੀਆਂ 3 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ ਅਤੇ ਘਰ ‘ਚ ਮੌਜੂਦ 4 ਲੋਕਾਂ ਨੂੰ ਬਚਾਅ ਲਿਆ ਗਿਆ। ਇਹ ਚਾਰੇ ਵਿਅਕਤੀ ਝੁਲਸਣ ਕਾਰਨ ਜ਼ਖਮੀ ਵੀ ਹੋ ਗਏ। ਉਨ੍ਹਾਂ ਨੂੰ ਨੇੜੇ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ।