ਮੁਕਤਸਰ/ਮਲੋਟ/ਲੰਬੀ, 10 ਦਸੰਬਰ | ਮੁਕਤਸਰ ਰੋਡ ‘ਤੇ ਸਥਿਤ ਮੱਕੜ ਕਾਟਨ ਫੈਕਟਰੀ ‘ਚ ਲੱਗੀ ਭਿਆਨਕ ਅੱਗ ਕਾਰਨ 140 ਗੰਢਾਂ ਨਰਮੇ ਦੀਆਂ ਸੜ ਕੇ ਸੁਆਹ ਹੋ ਗਈਆਂ। ਫੈਕਟਰੀ ਮਾਲਕ ਸੁਰਿੰਦਰ ਸਿੰਘ ਅਨੁਸਾਰ ਉਨ੍ਹਾਂ ਦਾ ਕਰੀਬ 35 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ।
ਅੱਗ ਸਵੇਰੇ-ਸਵੇਰੇ ਲੱਗੀ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤਕ ਪਤਾ ਨਹੀਂ ਲੱਗ ਸਕਿਆ। ਦੂਜੇ ਪਾਸੇ ਅੱਗ ਲੱਗਣ ਦੀ ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੇ ਕਰਮਚਾਰੀ ਗੱਡੀਆਂ ਸਮੇਤ ਪਹੁੰਚੇ ਜਿਨ੍ਹਾਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਫਾਇਰ ਅਫ਼ਸਰ ਹਰਦੀਪ ਸਿੰਘ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਉਹ ਟੀਮ ਸਮੇਤ ਪਾਣੀ ਵਾਲੀ ਗੱਡੀ ਲੈ ਕੇ ਮੌਕੇ ’ਤੇ ਪੁੱਜੇ।