ਫਿਰੋਜ਼ਪੁਰ। ਅੱਜ ਫਿਰੋਜ਼ਪੁਰ ਵਿੱਚ ਇੱਕ ਚਾਹ ਵਾਲੇ ਖੋਖੇ ‘ਤੇ ਲੱਗੇ ਗੈਸ ਸਿਲੰਡਰ ਨੂੰ ਅਚਾਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨ ਮਾਲਕਿਨ ਮੀਰਾ ਰਾਣੀ ਨੇ ਦੱਸਿਆ ਕਿ ਉਹ ਫਿਰੋਜ਼ਪੁਰ ਦੇ ਸ਼ੇਰਸ਼ਾਹ ਵਾਲੀ ਚੌਕ ਵਿੱਚ ਚਾਹ ਦਾ ਖੋਖਾ ਲਗਾ ਕੇ ਆਪਣੇ ਘਰ ਦਾ ਗੁਜ਼ਾਰਾ ਚਲਾ ਰਹੇ ਹਨ। ਸਵੇਰੇ ਉਨ੍ਹਾਂ ਨੂੰ ਪਤਾ ਚੱਲਿਆ ਕਿ ਉਨ੍ਹਾਂ ਦੇ ਚਾਹ ਵਾਲੇ ਖੋਖੇ ਨੂੰ ਅੱਗ ਲੱਗ ਚੁੱਕੀ ਹੈ। ਜਦ ਉਨ੍ਹਾਂ ਦੁਕਾਨ ‘ਤੇ ਆ ਕੇ ਦੇਖਿਆ ਤਾਂ ਦੁਕਾਨ ਅੰਦਰ ਪਏ ਗੈਸ ਸਿਲੰਡਰ ਨੂੰ ਅੱਗ ਲੱਗਣ ਕਾਰਨ ਦੁਕਾਨ ਅੰਦਰ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਚੁੱਕਿਆ ਸੀ। ਜਿਸ ਨਾਲ ਉਨ੍ਹਾਂ ਦਾ ਕਾਫੀ ਨੁਕਸਾਨ ਹੋ ਚੁੱਕਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਪੀੜਤ ਪਰਿਵਾਰ ਨੇ ਮਦਦ ਦੀ ਗੁਹਾਰ ਲਗਾਈ ਹੈ ਕਿ ਉਨ੍ਹਾਂ ਦੀ ਵੱਧ ਤੋਂ ਵੱਧ ਮਦਦ ਕੀਤੀ ਜਾਵੇ ਤਾਂ ਜੋ ਉਹ ਦੁਬਾਰਾ ਆਪਣੀ ਦੁਕਾਨ ਚਲਾ ਸਕਣ।