ਜਲੰਧਰ ‘ਚ ਧੁੰਦ ਕਾਰਨ ਭਿ.ਆਨਕ ਸੜਕ ਹਾ.ਦਸਾ, ਫੌਜ ਦੇ ਲੈਫਟੀਨੈਂਟ ਦੀ ਮੌ.ਤ

0
467

ਜਲੰਧਰ, 16 ਦਸੰਬਰ | ਇਥੋਂ ਦੇ ਪਤਾਰਾ ਵਿਚ ਇਕ ਸੜਕ ਹਾਦਸੇ ਵਿਚ ਫੌਜ ਦੇ ਲੈਫਟੀਨੈਂਟ ਦੀ ਦਰਦਨਾਕ ਮੌਤ ਹੋ ਗਈ। ਇਸ ਦੇ ਨਾਲ ਹੀ ਉਸ ਦੇ ਨਾਲ ਮੌਜੂਦ ਇਕ ਕਪਤਾਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜਾਂਚ ਤੋਂ ਪਤਾ ਲੱਗਾ ਹੈ ਕਿ ਹਾਦਸਾ ਧੁੰਦ ਕਾਰਨ ਵਾਪਰਿਆ ਹੈ। ਮ੍ਰਿਤਕ ਲੈਫਟੀਨੈਂਟ ਦੀ ਪਛਾਣ ਅਚਿਤ ਵਜੋਂ ਹੋਈ ਹੈ। ਜੋ ਮੂਲ ਰੂਪ ਵਿਚ ਹਰਿਆਣਾ ਦੇ ਵਸਨੀਕ ਹਨ।

ਇਸ ਦੌਰਾਨ ਜ਼ਖ਼ਮੀ ਕੈਪਟਨ ਯੁਵਰਾਜ ਵਾਸੀ ਨਾਗੌਰ, ਰਾਜਸਥਾਨ ਫ਼ੌਜੀ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਜਾਣਕਾਰੀ ਮੁਤਾਬਕ ਹਾਦਸਾ ਪਤਾਰਾ ਦੇ ਪਿੰਡ ਨਾਰੰਗਪੁਰ ਨੇੜੇ ਸਥਿਤ ਟੀ-ਪੁਆਇੰਟ ‘ਤੇ ਵਾਪਰਿਆ। ਜਾਂਚ ਅਧਿਕਾਰੀ ਏਐਸਆਈ ਜੀਵਨ ਸਿੰਘ ਨੇ ਦੱਸਿਆ ਕਿ ਲੈਫਟੀਨੈਂਟ ਅਚਿਤ ਅਤੇ ਕੈਪਟਨ ਯੁਵਰਾਜ ਹਰੀਪੁਰ ਰੇਂਜ ਤੋਂ ਆਪਣੀ ਨਿੱਜੀ ਕ੍ਰੇਟਾ ਕਾਰ ਵਿਚ ਜਲੰਧਰ ਛਾਉਣੀ ਸਥਿਤ ਮੁੱਖ ਦਫ਼ਤਰ ਨੂੰ ਵਾਪਸ ਆ ਰਹੇ ਸਨ। ਜਦੋਂ ਉਨ੍ਹਾਂ ਦੀ ਕਾਰ ਨਾਰੰਗਪੁਰ ਨੇੜੇ ਪਹੁੰਚੀ ਤਾਂ ਬੇਕਾਬੂ ਹੋ ਕੇ ਪਲਟ ਗਈ, ਜਿਸ ‘ਚ ਲੈਫਟੀਨੈਂਟ ਅਚਿਤ ਅਤੇ ਯੁਵਰਾਜ ਦੋਵੇਂ ਗੰਭੀਰ ਜ਼ਖਮੀ ਹੋ ਗਏ।

ਘਟਨਾ ਦੇ ਸਮੇਂ ਯੁਵਰਾਜ ਹੋਸ਼ ‘ਚ ਸੀ, ਇਸ ਲਈ ਉਸ ਨੇ ਤੁਰੰਤ ਆਪਣੇ ਅਧਿਕਾਰੀਆਂ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਰਾਹਗੀਰਾਂ ਦੀ ਮਦਦ ਨਾਲ ਅਚਿਤ ਨੂੰ ਤੁਰੰਤ ਰਾਮਾਮੰਡੀ ਦੇ ਜੌਹਲ ਹਸਪਤਾਲ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ। ਜਿਥੇ ਡਾਕਟਰਾਂ ਨੇ ਕੁਝ ਸਮੇਂ ਬਾਅਦ ਲੈਂਫਟੀਨੈਂਟ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦੇ ਨਾਲ ਹੀ ਯੁਵਰਾਜ ਨੂੰ ਕਾਫੀ ਸੱਟਾਂ ਲੱਗੀਆਂ, ਜਿਸ ਕਾਰਨ ਅਜੇ ਤੱਕ ਉਨ੍ਹਾਂ ਦਾ ਬਿਆਨ ਨਹੀਂ ਆਇਆ ਹੈ। ਏਐਸਆਈ ਜੀਵਨ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਰਾਤ ਨੂੰ ਵਾਪਰਿਆ।