ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਰਹੀ ਮਾਂ-ਧੀ ਨੂੰ ਟਿੱਪਰ ਨੇ ਮਾਰੀ ਟੱਕਰ, ਦੋਵਾਂ ਦੀ ਦਰਦਨਾਕ ਮੌ.ਤ

0
725

ਮੋਹਾਲੀ/ਚੰਡੀਗੜ੍ਹ, 11 ਦਸੰਬਰ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪਿੰਡ ਸੋਲਖੀਆਂ ਸਾਹਿਬ ਦੇ ਗੁਰਦੁਆਰਾ ਸਾਹਿਬ ਵਿਚ ਮੱਥਾ ਟੇਕਣ ਜਾ ਰਹੀਆਂ 2 ਔਰਤਾਂ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਇਸ ਸਬੰਧੀ ਪੁਲਿਸ ਕਾਨੂੰਨੀ ਕਾਰਵਾਈ ਕਰ ਰਹੀ ਹੈ।

ਜਾਣਕਾਰੀ ਮੁਤਾਬਕ ਕੁਲਵੀਰ ਕੌਰ ਉਮਰ 35 ਸਾਲ ਅਤੇ ਉਨ੍ਹਾਂ ਦੀ ਮਾਤਾ ਕਮਲਜੀਤ ਕੌਰ ਗੁਰਦੁਆਰਾ ਬਾਬਾ ਦੀਪ ਸਿੰਘ ਸੋਲਖੀਆਂ ਸਾਹਿਬ ਵਿਚ ਮੱਥਾ ਟੇਕਣ ਜਾ ਰਹੀਆਂ ਸਨ ਕਿ ਪਿੰਡ ਚਕਲਾ ਕੋਲ ਅਣਪਛਾਤੇ ਵਾਹਨ ਨੇ ਉਨ੍ਹਾਂ ਦੀ ਸਕੂਟੀ ਨੂੰ ਟੱਕਰ ਮਾਰ ਦਿੱਤੀ ਤੇ ਦੋਵਾਂ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ। ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਹਾਦਸੇ ਤੋਂ ਬਾਅਦ ਵਾਹਨ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਹਾਦਸੇ ਵਿਚ ਟੱਕਰ ਮਾਰਨ ਵਾਲਾ ਵਾਹਨ ਟਿੱਪਰ ਦੱਸਿਆ ਜਾ ਰਿਹਾ ਹੈ। ਇਸ ਸਬੰਧੀ ਪੁਲਿਸ ਅਣਪਛਾਤੇ ਟਿੱਪਰ ਚਾਲਕ ਦੀ ਭਾਲ ਕਰ ਰਹੀ ਹੈ।