ਜਲੰਧਰ ‘ਚ ਵਾਪਰਿਆ ਦ.ਰਦਨਾਕ ਹਾਦਸਾ : ਓਵਰਸਪੀਡ ਟਰੱਕ ਨੇ ਨੌਜਵਾਨਾਂ ਨੂੰ ਮਾਰੀ ਟੱ.ਕਰ, 1 ਦੀ ਮੌ.ਤ, ਦੂਜਾ ਗੰਭੀਰ

0
358

ਜਲੰਧਰ, 30 ਦਸੰਬਰ | ਜਲੰਧਰ ਦੇ ਸੋਫੀ ਪਿੰਡ ਨਾਲ ਲੱਗਦੇ ਕੈਂਟ ਕਾਊਂਟੀ ਨੇੜੇ ਇਕ ਤੇਜ਼ ਰਫ਼ਤਾਰ ਟਰੱਕ ਨੇ 2 ਵਿਅਕਤੀਆਂ ਨੂੰ ਕੁਚਲ ਦਿੱਤਾ। ਇਨ੍ਹਾਂ ‘ਚੋਂ ਇਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੂਜੇ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਫਿਲਹਾਲ ਮ੍ਰਿਤਕ ਦੀ ਪਛਾਣ ਪੱਪੂ ਯਾਦਵ ਵਾਸੀ ਖੁਸਰੋਪੁਰ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।

ਜਾਣਕਾਰੀ ਅਨੁਸਾਰ ਇਹ ਹਾਦਸਾ ਸ਼ਾਮ ਨੂੰ ਵਾਪਰਿਆ। ਜਦੋਂ ਸਾਈਕਲ ‘ਤੇ ਜਾ ਰਹੇ 2 ਨੌਜਵਾਨ ਕੈਂਟ ਕਾਊਂਟੀ ਨੇੜੇ ਪਹੁੰਚੇ ਤਾਂ ਇਕ ਓਵਰਸਪੀਡ ਟਰੱਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਟਰੱਕ ਦਾ ਟਾਇਰ ਇਕ ਵਿਅਕਤੀ ਦੇ ਸਿਰ ਉੱਪਰੋਂ ਲੰਘ ਗਿਆ। ਇਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਹਾਦਸੇ ਤੋਂ ਬਾਅਦ ਡਰਾਈਵਰ ਟਰੱਕ ਨੂੰ ਮੌਕੇ ‘ਤੇ ਛੱਡ ਕੇ ਫਰਾਰ ਹੋ ਗਿਆ। ਹਾਦਸੇ ਕਾਰਨ ਸੜਕ ‘ਤੇ ਲੋਕਾਂ ਦਾ ਇਕੱਠ ਹੋ ਗਿਆ। ਮੌਕੇ ‘ਤੇ ਮੌਜੂਦ ਰਾਹਗੀਰਾਂ ਨੇ ਜ਼ਖਮੀ ਮੁਹੰਮਦ ਨੂੰ ਚੁੱਕ ਕੇ ਨੇੜੇ ਦੇ ਨਿੱਜੀ ਹਸਪਤਾਲ ਪਹੁੰਚਾਇਆ। ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਰਾਮਾਮੰਡੀ ਇਲਾਕੇ ਦੇ ਜੌਹਲ ਹਸਪਤਾਲ ਲਈ ਰੈਫਰ ਕਰ ਦਿੱਤਾ।

ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਜਲੰਧਰ ਕੈਂਟ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਟੀਮ ਨੇ ਮੌਕੇ ’ਤੇ ਪਈ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਪਹੁੰਚਾਇਆ। ਪੁਲਿਸ ਨੇ ਪੱਪੂ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਉਕਤ ਵਾਹਨ ਨੂੰ ਕਬਜ਼ੇ ਵਿਚ ਲੈ ਲਿਆ ਹੈ।