ਲੁਧਿਆਣਾ-ਫ਼ਿਰੋਜ਼ਪੁਰ ਹਾਈਵੇ ‘ਤੇ ਧੁੰਦ ਕਾਰਨ ਵਾਪਰਿਆ ਦਰਦਨਾਕ ਹਾਦਸਾ, 3 ਨੌਜਵਾਨਾਂ ਦੀ ਮੌਤ, 2 ਗੰਭੀਰ ਜ਼ਖਮੀ

0
334

ਲੁਧਿਆਣਾ | ਲੁਧਿਆਣਾ-ਫ਼ਿਰੋਜ਼ਪੁਰ ਹਾਈਵੇ ‘ਤੇ ਸਿਟੀ ਯੂਨੀਵਰਸਿਟੀ ਨੇੜੇ ਦੇਰ ਰਾਤ ਧੁੰਦ ਕਾਰਨ ਹੋਏ ਹਾਦਸੇ ‘ਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਤੇ 2 ਨੌਜਵਾਨ ਗੰਭੀਰ ਹਨ। ਜਾਣਕਾਰੀ ਮੁਤਾਬਕ ਸ਼ੁੱਕਰਵਾਰ ਦੇਰ ਰਾਤ ਰੈਸਟੋਰੈਂਟ ‘ਚ ਕੰਮ ਕਰਨ ਵਾਲੇ ਸਾਜਨ ਪਾਸਵਾਨ ਅਤੇ ਉਸ ਦਾ ਸਾਥੀ ਲਕਸ਼ਮਣ ਦਾਸ ਕੰਮ ਖਤਮ ਕਰ ਕੇ ਦੇਰ ਰਾਤ ਕਰੀਬ 12 ਵਜੇ ਆਪਣੇ ਪਿੰਡ ਵਿਰਕ ਨੂੰ ਜਾ ਰਹੇ ਸਨ।

ਜਿਵੇਂ ਹੀ ਉਹ ਲੁਧਿਆਣਾ-ਫ਼ਿਰੋਜ਼ਪੁਰ ਮੁੱਖ ਮਾਰਗ ’ਤੇ ਸਿੱਧਵਾਂ ਖੁਰਦ ਕਾਲਜ ਰੋਡ ’ਤੇ ਸਥਿਤ ਕੱਟ ਤੋਂ ਪਿੰਡ ਵੱਲ ਜਾਣ ਲਈ ਮੁੜੇ ਤਾਂ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ’ਤੇ ਸਵਾਰ ਸੂਰਜ ਸਿੰਘ, ਪ੍ਰਗਟ ਸਿੰਘ ਅਤੇ ਸੁਖਦੀਪ ਸਿੰਘ ਨੇ ਟੱਕਰ ਮਾਰ ਦਿੱਤੀ। ਦੋਵਾਂ ਮੋਟਰਸਾਈਕਲਾਂ ਵਿਚਾਲੇ ਹੋਈ ਟੱਕਰ ਇੰਨੀ ਭਿਆਨਕ ਸੀ ਕਿ ਹਾਦਸੇ ‘ਚ ਸਾਜਨ ਪਾਸਵਾਨ, ਲਕਸ਼ਮਣ ਦਾਸ ਅਤੇ ਸੂਰਜ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਮ੍ਰਿਤਕਾਂ ਦੀ ਉਮਰ 20-22 ਸਾਲ ਸੀ

ਸਾਰੇ ਮ੍ਰਿਤਕਾਂ ਦੀ ਉਮਰ 20 ਤੋਂ 22 ਸਾਲ ਦੱਸੀ ਜਾ ਰਹੀ ਹੈ। ਪੁਲਿਸ ਚੌਕੀ ਦੇ ਇੰਚਾਰਜ ਏਐਸਆਈ ਰਣਧੀਰ ਸਿੰਘ ਨੇ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਦੇਰ ਰਾਤ ਕਰੀਬ 12.30 ਵਜੇ ਵਾਪਰੀ। ਉਸ ਨੇ ਦੱਸਿਆ ਕਿ ਜਦੋਂ ਉਹ ਸਿਵਲ ਹਸਪਤਾਲ ਪੁੱਜੇ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਸਾਜਨ, ਲਕਸ਼ਮਣ ਅਤੇ ਸੂਰਜ ਦੀ ਮੌਕੇ ‘ਤੇ ਹੀ ਮੌਤ ਹੋ ਚੁੱਕੀ ਸੀ। ਸਿਵਲ ਹਸਪਤਾਲ ਦੇ ਡਾਕਟਰਾਂ ਨੇ ਗੰਭੀਰ ਜ਼ਖਮੀ ਪਰਗਟ ਅਤੇ ਸੁਖਦੀਪ ਨੂੰ ਲੁਧਿਆਣਾ ਦੇ ਸਰਕਾਰੀ ਹਸਪਤਾਲ ਲਈ ਰੈਫਰ ਕਰ ਦਿੱਤਾ। ਮਾਮਲੇ ‘ਚ ਮ੍ਰਿਤਕ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ‘ਤੇ 174 ਦੀ ਕਾਰਵਾਈ ਕੀਤੀ ਗਈ ਹੈ।