ਲੁਧਿਆਣਾ, 16 ਦਸੰਬਰ | ਲੁਧਿਆਣਾ ਤੋਂ ਦਿਲ ਦਹਿਲਾਉਣ ਵਾਲੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਚੰਡੀਗੜ੍ਹ ਰੋਡ ਸੈਕਟਰ 32 ਸਥਿਤ ਬੀਸੀਐਮ ਸਕੂਲ ਵਿਚ ਵੈਨ ਦੀ ਲਪੇਟ ਵਿਚ ਆਉਣ ਨਾਲ ਇੱਕ ਲੜਕੀ ਦੀ ਦਰਦਨਾਕ ਮੌਤ ਹੋ ਗਈ। ਜਾਣਕਾਰੀ ਮੁਤਾਬਕ ਲੜਕੀ ਨੂੰ ਜ਼ਖਮੀ ਹਾਲਤ ‘ਚ ਇਲਾਜ ਲਈ ਫੋਰਟਿਸ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।

ਦੱਸਿਆ ਜਾ ਰਿਹਾ ਹੈ ਕਿ ਲੜਕੀ ਤੀਜੀ ਜਮਾਤ ਦੀ ਵਿਦਿਆਰਥਣ ਹੈ, ਜੋ ਸਵੇਰੇ ਸਕੂਲ ‘ਚ ਸਕੂਲ ਵੈਨ ਦੇ ਟਾਇਰ ਹੇਠਾਂ ਆ ਗਈ। ਇਸ ਕਾਰਨ ਉਸ ਦੇ ਸਿਰ ‘ਤੇ ਗੰਭੀਰ ਸੱਟ ਲੱਗ ਗਈ।