ਮੁੰਬਈ | ਇਥੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਮਹਾਰਾਸ਼ਟਰ ਦੇ ਅਕੋਲਾ ਜ਼ਿਲੇ ‘ਚ ਤੂਫਾਨੀ ਹਨੇਰੀ ਅਤੇ ਬਾਰਿਸ਼ ਕਾਰਨ ਕਈ ਲੋਕਾਂ ਦੀ ਜਾਨ ਚਲੀ ਗਈ। ਬਾਲਾਪੁਰ ਤਹਿਸੀਲ ਦੇ ਪਾਰਸ ਇਲਾਕੇ ‘ਚ ਸਥਿਤ ਬਾਬੂਜੀ ਮਹਾਰਾਜ ਮੰਦਿਰ ਕੰਪਲੈਕਸ ਦੇ ਸ਼ੈੱਡ ‘ਤੇ ਨਿੰਮ ਦਾ ਦਰੱਖਤ ਡਿੱਗ ਗਿਆ, ਜਿਸ ਕਾਰਨ ਸ਼ੈੱਡ ਢਹਿ ਗਿਆ। ਇਸ ਦੌਰਾਨ 7 ਲੋਕਾਂ ਦੀ ਮੌਤ ਹੋ ਗਈ ਜਦਕਿ 33 ਲੋਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਜ਼ਖ਼ਮੀਆਂ ਨੂੰ ਅਕੋਲਾ ਮੈਡੀਕਲ ਕਾਲਜ ਵਿਚ ਭਰਤੀ ਕਰਵਾਇਆ ਗਿਆ ਹੈ।
ਜ਼ਿਲ੍ਹਾ ਕਲੈਕਟਰ ਨੀਮਾ ਅਰੋੜਾ ਨੇ ਦੱਸਿਆ ਕਿ ਘਟਨਾ ਦੌਰਾਨ ਸ਼ੈੱਡ ਹੇਠਾਂ ਕਰੀਬ 40 ਲੋਕ ਮੌਜੂਦ ਸਨ, ਜਿਨ੍ਹਾਂ ਵਿੱਚੋਂ 36 ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਇਨ੍ਹਾਂ ‘ਚੋਂ 4 ਦੀ ਮੌਕੇ ‘ਤੇ ਹੀ ਮੌਤ ਹੋ ਗਈ। ਬਾਅਦ ਵਿਚ ਮਰਨ ਵਾਲਿਆਂ ਦੀ ਗਿਣਤੀ 7 ਹੋ ਗਈ ਅਤੇ ਇਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਟੀਮ ਬਚਾਅ ਕਾਰਜ ਲਈ ਮੌਕੇ ‘ਤੇ ਪਹੁੰਚ ਗਈ। ਮਲਬਾ ਹਟਾਉਣ ਲਈ JCB ਵੀ ਮੰਗਵਾਈ ਗਈ।
ਉਪ ਮੁੱਖ ਮੰਤਰੀ ਫੜਨਵੀਸ ਨੇ ਕਿਹਾ, “ਕੁਲੈਕਟਰ ਅਤੇ ਪੁਲਿਸ ਸੁਪਰਡੈਂਟ ਨੇ ਤੁਰੰਤ ਘਟਨਾ ਸਥਾਨ ਦਾ ਦੌਰਾ ਕੀਤਾ ਅਤੇ ਜ਼ਖਮੀਆਂ ਨੂੰ ਸਮੇਂ ਸਿਰ ਇਲਾਜ ਯਕੀਨੀ ਬਣਾਉਣ ਲਈ ਹਸਪਤਾਲ ਦਾਖਲ ਕਰਵਾਇਆ।” CM ਏਕਨਾਥ ਸ਼ਿੰਦੇ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਸੂਬਾ ਸਰਕਾਰ ਅਤੇ ਮੁੱਖ ਮੰਤਰੀ ਰਾਹਤ ਫੰਡ ‘ਚੋਂ ਵਿੱਤੀ ਮਦਦ ਦੇਣ ਦਾ ਫੈਸਲਾ ਕੀਤਾ ਹੈ।’
ਮਹਾਰਾਸ਼ਟਰ ‘ਚ ਤੂਫਾਨ ਨਾਲ ਮੰਦਿਰ ਦੀ ਸ਼ੈੱਡ ‘ਤੇ ਡਿੱਗਾ ਦਰੱਖਤ, 7 ਲੋਕਾਂ ਦੀ ਮੌ.ਤ, 33 ਸੀਰੀਅਸ
Related Post