ਪੰਜਾਬ ਵਿਧਾਨ ਸਭਾ ਸੈਸ਼ਨ ਵਿਚ ਅਗਨੀਵੀਰ ਅੰਮ੍ਰਿਤਪਾਲ ਸਿੰਘ ਨੂੰ ਦਿੱਤੀ ਸ਼ਰਧਾਂਜਲੀ

0
483

ਚੰਡੀਗੜ੍ਹ, 20 ਅਕਤੂਬਰ | ਪੰਜਾਬ ਵਿਧਾਨ ਸਭਾ ਸੈਸ਼ਨ ਵਿਚ ਅਗਨੀਵੀਰ ਅੰਮ੍ਰਿਤਪਾਲ ਸਿੰਘ ਨੂੰ ਸ਼ਰਧਾਂਜਲੀ ਦਿੱਤੀ ਗਈ ਤੇ ਸੈਸ਼ਨ ਵਿਚ ਮੌਜੂਦ ਸਾਰੇ ਮੰਤਰੀ ਖੜ੍ਹੇ ਹੋ ਗਏ। ਪੰਜਾਬ ਵਿਧਾਨ ਸਭਾ ਦਾ 2 ਰੋਜ਼ਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ ਹੋਇਆ ਹੈ।

ਪੰਜਾਬ ਵਿਧਾਨ ਸਭਾ ਦਾ 2 ਰੋਜ਼ਾ ਸੈਸ਼ਨ ਅੱਜ ਸ਼ੁਰੂ ਹੋ ਗਿਆ। ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੀ ਕਾਰਵਾਈ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਨਾਲ ਹੋਈ। ਇਸ ਤੋਂ ਬਾਅਦ ਮੌਨ ਧਾਰਨ ਕਰਨ ਤੋਂ ਬਾਅਦ ਸੈਸ਼ਨ 12.30 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ। ਹੁਣ ਸਾਢੇ 12 ਵਜੇ ਕਾਰਵਾਈ ਸ਼ੁਰੂ ਹੋਵੇਗੀ। ਇਸ ਦੌਰਾਨ ਮਾਨਸਾ ਦੇ ਅਗਨੀਵੀਰ ਅੰਮ੍ਰਿਤਪਾਲ ਸਿੰਘ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ। ਵੱਖ-ਵੱਖ ਰਾਜਾਂ ਵਿਚ ਸੇਵਾਵਾਂ ਨਿਭਾਉਂਦੇ ਹੋਏ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ ਗਈ।