ਮੋਗਾ-ਬਰਨਾਲਾ ਹਾਈਵੇ ‘ਤੇ ਸ਼ਰਧਾਲੂਆਂ ਨਾਲ ਭਰਿਆ ਟਰੱਕ ਪਲਟਿਆ, 20 ਤੋਂ ਵੱਧ ਜ਼ਖ਼ਮੀ

0
1306

ਮੋਗਾ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਸੋਮਵਾਰ ਦੁਪਹਿਰ ਮੋਗਾ-ਬਰਨਾਲਾ ਨੈਸ਼ਨਲ ਹਾਈਵੇ ‘ਤੇ ਉਸ ਵੇਲੇ ਵੱਡਾ ਹਾਦਸਾ ਵਾਪਰ ਗਿਆ ਜਦੋਂ ਇਕ ਸ਼ਰਧਾਲੂਆਂ ਨਾਲ ਭਰਿਆ ਟਰੱਕ ਸੜਕ ‘ਤੇ ਪਲਟ ਗਿਆ। ਹਾਦਸੇ ਵਿਚ 20 ਤੋਂ ਜ਼ਿਆਦਾ ਸ਼ਰਧਾਲੂ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਮੋਗਾ ਦੇ ਵੱਖ-ਵੱਖ ਹਸਪਤਾਲਾਂ ‘ਚ ਇਲਾਜ ਲਈ ਲਿਜਾਇਆ ਗਿਆ।

Ferozepur market committee engineer dies in accident | Chandigarh News, The  Indian Express

ਦੱਸਣਯੋਗ ਹੈ ਕਿ ਉਕਤ ਸ਼ਰਧਾਲੂ ਮਾਨਸਾ ਦੇ ਪਿੰਡ ਅਕਲੀਆ ਤੋਂ ਘੱਲੂਘਾਰਾ ਦਿਵਸ ਮਨਾਉਣ ਸ੍ਰੀ ਅੰਮ੍ਰਿਤਸਰ ਸਾਹਿਬ ਜਾ ਰਹੇ ਸਨ। ਇਹ ਵੀ ਪਤਾ ਲੱਗਾ ਹੈ ਕਿ ਇਹ ਸ਼ਰਧਾਲੂ ਸਾਰੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਮਾਨ ਦਲ ਨਾਲ ਸਬੰਧਤ ਹਨ।