ਮਹਿਤਪੁਰ/ਜਲੰਧਰ | ਇਥੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਜਲੰਧਰ ਦੇ ਮਹਿਤਪੁਰ ਸੰਧੂਆਂ ਮੁਹੱਲੇ ‘ਚ ਵੱਡਾ ਹਾਦਸਾ ਵਾਪਰ ਗਿਆ। ਇਥੇ ਮੋਟਰਸਾਈਕਲ ਤੇ ਟਰੱਕ ‘ਚ ਭਿਆਨਕ ਟੱਕਰ ਹੋ ਗਈ। ਇਸ ਟੱਕਰ ‘ਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਜੈਦੀਪ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਨੌਜਵਾਨ ਨਕੋਦਰ ਵੱਲ ਜਾ ਰਿਹਾ ਸੀ ਕਿ ਅਚਾਨਕ ਉਸ ਦਾ ਮੋਟਰਸਾਈਕਲ ਟਰੱਕ ਨਾਲ ਟਕਰਾਅ ਗਿਆ, ਜਿਸ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਖ਼ਬਰ ਮਿਲਣ ਤੋਂ ਬਾਅਦ ਮਾਪਿਆਂ ਦਾ ਰੋ-ਰੋ ਬੁਰਾ ਹਾਲ ਹੈ ਤੇ ਮਹਿਤਪੁਰ ਵਿਚ ਸੋਗ ਦੀ ਲਹਿਰ ਦੌੜ ਗਈ ਹੈ।