<p><strong>ਹਰਿਆਣਾ&comma; 6 ਫਰਵਰੀ &vert;<&sol;strong> ਸਿਰਸਾ ਦੇ ਰਹਿਣ ਵਾਲੇ ਲਾੜੇ ਨੇ ਰਾਜਸਥਾਨ ਜਾ ਕੇ ਦਾਜ ਪ੍ਰਥਾ ਵਿਰੁੱਧ ਅਨੋਖੀ ਮਿਸਾਲ ਕਾਇਮ ਕੀਤੀ। ਉਹ ਲਾੜੀ ਨੂੰ ਲਿਆਉਣ ਲਈ ਢੋਲ-ਵਾਜਿਆਂ ਨਾਲ ਬਰਾਤ ਲੈ ਕੇ ਪਹੁੰਚਿਆ ਪਰ ਲੱਖਾਂ ਰੁਪਏ ਦਾ ਦਾਜ ਲੈਣ ਦੀ ਬਜਾਏ ਉਸ ਨੇ ਲਾੜੀ ਦੇ ਪਰਿਵਾਰ ਤੋਂ ਸ਼ਗਨ ਵਜੋਂ ਸਿਰਫ਼ 1 ਰੁਪਏ ਅਤੇ ਇਕ ਨਾਰੀਅਲ ਲਿਆ।<&sol;p>&NewLine;<p>ਵਿਆਹ ਦੀਆਂ ਸਾਰੀਆਂ ਰਸਮਾਂ ਪੂਰੀਆਂ ਹੋਣ ਤੋਂ ਬਾਅਦ ਲੜਕੇ ਦੇ ਦਾਦਾ ਨੇ ਕਿਹਾ ਕਿ ਉਨ੍ਹਾਂ ਲਈ ਲਾੜੀ ਸਭ ਤੋਂ ਵੱਡਾ ਦਾਜ ਹੈ। ਸਿਰਸਾ ਜ਼ਿਲ੍ਹੇ ਦੇ ਪਿੰਡ ਰਾਮਪੁਰਾ ਦੇ ਰਹਿਣ ਵਾਲੇ ਅਨਿਲ ਕੁਮਾਰ ਦਾ ਵਿਆਹ 4 ਫਰਵਰੀ ਨੂੰ ਹੋਇਆ। ਅਨਿਲ ਦਾ ਵਿਆਹ ਰਾਜਸਥਾਨ ਦੇ ਹਨੂੰਮਾਨਗੜ੍ਹ ਜ਼ਿਲ੍ਹੇ ਦੇ ਪਿੰਡ ਮੇਹਰਵਾਲਾ ਵਾਸੀ ਰਾਜਾਰਾਮ ਦੀ ਧੀ ਸੁਮਨ ਨਾਲ ਹੋਇਆ। ਅਨਿਲ ਨੇ ਐਲਐਲਬੀ ਦੀ ਪੜ੍ਹਾਈ ਕੀਤੀ ਹੈ&comma; ਜਦਕਿ ਉਸ ਦੀ ਪਤਨੀ ਸੁਮਨ ਰਾਜਸਥਾਨ ਪੁਲਿਸ ਵਿਚ ਏਐਸਆਈ ਹੈ।<&sol;p>&NewLine;<p>ਵਿਆਹ ਦੀਆਂ ਸਾਰੀਆਂ ਰਸਮਾਂ ਹਿੰਦੂ ਰੀਤੀ-ਰਿਵਾਜਾਂ ਅਨੁਸਾਰ ਨਿਭਾਈਆਂ ਗਈਆਂ। ਲੜਕੇ ਨੇ ਲੜਕੀ ਦੇ ਨਾਨਕਿਆਂ ਤੋਂ ਵੀ ਸ਼ਗਨ ਵਜੋਂ ਸਿਰਫ਼ ਇਕ ਰੁਪਿਆ ਅਤੇ ਇਕ ਨਾਰੀਅਲ ਲਿਆ। ਇੰਨਾ ਹੀ ਨਹੀਂ ਲਾੜਾ-ਲਾੜੀ ਨੂੰ ਆਸ਼ੀਰਵਾਦ ਦੇਣ ਆਏ ਸਾਰੇ ਮਹਿਮਾਨਾਂ ਅਤੇ ਹੋਰ ਲੋਕਾਂ ਨੂੰ ਵੀ ਕਿਸੇ ਤਰ੍ਹਾਂ ਦਾ ਸ਼ਗਨ ਦੇਣ ਤੋਂ ਸਾਫ ਇਨਕਾਰ ਕਰ ਦਿੱਤਾ।<&sol;p>&NewLine;<p>ਅਨਿਲ ਕੁਮਾਰ ਦਾ ਇਹ ਵਿਆਹ ਪੂਰੇ ਇਲਾਕੇ ਵਿਚ ਚਰਚਾ ਦਾ ਵਿਸ਼ਾ ਬਣ ਗਿਆ ਹੈ। ਅਨਿਲ ਦੇ ਪਿਤਾ ਨਿਹਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਵਿਚ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਹੈ। à¨…ਨਿਲ ਦੇ ਦਾਦਾ ਹਨੂੰਮਾਨ ਨੇ ਕਿਹਾ ਕਿ ਅੱਜ ਸਮਾਜ ਲਈ ਦਾਜ ਪ੍ਰਥਾ ਖਿਲਾਫ ਆਵਾਜ਼ ਉਠਾਉਣੀ ਬਹੁਤ ਜ਼ਰੂਰੀ ਹੈ। ਇਸ ਸਮਾਜਿਕ ਬੁਰਾਈ ਨੂੰ ਖਤਮ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਹਰ ਕਿਸੇ ਨੂੰ ਅਜਿਹਾ ਫੈਸਲਾ ਲੈਣਾ ਚਾਹੀਦਾ ਹੈ ਅਤੇ ਹੋਰ ਕਦਮ ਚੁੱਕਣੇ ਚਾਹੀਦੇ ਹਨ ਜੋ ਸਮਾਜ ਨੂੰ ਉੱਚਾ ਚੁੱਕਣ ਵਿਚ ਸਹਾਈ ਹੋਣ। ਉਨ੍ਹਾਂ ਸੁਨੇਹਾ ਦਿੱਤਾ ਕਿ ਕਿਸੇ ਉਤੇ ਵੀ ਬੇਲੋੜਾ ਵਿੱਤੀ ਬੋਝ ਨਹੀਂ ਪਾਉਣਾ ਚਾਹੀਦਾ। ਸਭ ਤੋਂ ਵੱਡੀ ਦੌਲਤ ਧੀ ਹੁੰਦੀ ਹੈ&comma; ਜੋ ਆਪਣਾ ਘਰ ਛੱਡ ਕੇ ਸਾਰੀ ਉਮਰ ਅਗਲੇ ਘਰ ਦੀ ਨੂੰਹ ਬਣ ਜਾਂਦੀ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;