ਅੰਮ੍ਰਿਤਸਰ| ਅੰਮ੍ਰਿਤਸਰ ਤੋਂ ਬੇਹੱਦ ਹੀ ਦਰਦਨਾਕ ਖਬਰ ਸਾਹਮਣੇ ਆਈ ਹੈ। ਇਥੇ ਇਕ ਨੌਜਵਾਨ ਦੀ ਬੱਸ ਦੇ ਟਾਇਰ ਥੱਲੇ ਆਉਣ ਨਾਲ ਦਰਦਨਾਕ ਮੌਤ ਹੋਈ ਹੈ।
ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਮੋਟਰਸਾਈਕਲ ਉਤੇ ਸਵਾਰ ਹੋ ਕੇ ਤੇਜ਼ ਰਫਤਾਰ ਨਾਲ ਆ ਰਿਹਾ ਸੀ ਕਿ ਇਹ ਹਾਦਸਾ ਵਾਪਰ ਗਿਆ। ਪੁਲਿਸ ਦਾ ਕਹਿਣਾ ਹੈ ਕਿ ਬੱਸ ਦੇ ਡਰਾਈਵਰ ਨੂੰ ਫੜ੍ਹ ਕੇ ਥਾਣੇ ਭੇਜ ਦਿੱਤਾ ਗਿਆ ਹੈ। ਮ੍ਰਿਤਕ ਨੌਜਵਾਨ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ। ਮ੍ਰਿਤਕ ਨੌਜਵਾਨ ਤੋਂ ਮਿਲੇ ਮੋਬਾਈਲ ਤੋਂ ਉਸਦੇ ਘਰਦਿਆਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਵੇਖੋ ਪੂਰੀ ਵੀਡੀਓ-