ਵਿਆਹ ਸਮਾਗਮ ‘ਚ ਦਿਹਾੜੀ ‘ਤੇ ਗਿਆ ਵੇਟਰ ਰੋਡ ‘ਤੇ ਮਿਲਿਆ ਮ੍ਰਿਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ

0
1944

ਫਾਜ਼ਿਲਕਾ | ਇਥੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ ਤੇ ਫਾਜ਼ਿਲਕਾ ਰੋਡ ਨੇੜੇ ਇਕ ਨੌਜਵਾਨ ਦੀ ਲਾਸ਼ ਮਿਲੀ ਹੈ, ਜਿਸ ਤੋਂ ਬਾਅਦ ਇਲਾਕੇ ਵਿਚ ਸਨਸਨੀ ਫੈਲ ਗਈ। ਸੂਚਨਾ ਮਿਲਣ ‘ਤੇ ਪੁਲਿਸ ਪਹੁੰਚੀ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐੱਸਐੱਚਓ ਗੁਰਮੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦਾ ਨਾਂ ਧੀਰਜ ਕੁਮਾਰ ਹੈ, ਜੋ ਕਿ ਦਿੱਲੀ ਦਾ ਰਹਿਣ ਵਾਲਾ ਸੀ। ਮ੍ਰਿਤਕ ਵੇਟਰ ਦਾ ਕੰਮ ਕਰਦਾ ਸੀ। ਬੀਤੀ ਰਾਤ ਇਕ ਪੈਲੇਸ ਵਿਚ ਵਿਆਹ ਸਮਾਗਮ ਵਿਚ ਗਿਆ ਸੀ, ਜਿਸ ਦੀ ਲਾਸ਼ ਅੱਜ ਹੱਡਾ-ਰੋੜੀ ਨੇੜਿਓਂ ਮਿਲੀ ਹੈ, ਜਿਸ ਬਾਰੇ ਪਤਾ ਲੱਗਾ ਹੈ ਕਿ ਉਹ ਅੱਜ ਸਵੇਰੇ ਘਰੋਂ ਨਿਕਲਿਆ ਸੀ, ਜਿਸ ਦੀ ਅਚਾਨਕ ਜ਼ਮੀਨ ‘ਤੇ ਡਿੱਗ ਕੇ ਮੌਤ ਹੋ ਗਈ।

ਉਨ੍ਹਾਂ ਦੱਸਿਆ ਕਿ ਘਟਨਾ ਸਬੰਧੀ ਮ੍ਰਿਤਕ ਦੇ ਵਾਰਸਾਂ ਨੂੰ ਸੂਚਿਤ ਕਰ ਦਿੱਤਾ ਹੈ। ਲਾਸ਼ ਨੂੰ ਸਿਵਲ ਹਸਪਤਾਲ ਫਾਜ਼ਿਲਕਾ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਦੀ ਮੰਗ ਅਨੁਸਾਰ ਕਾਰਵਾਈ ਕੀਤੀ ਜਾਵੇਗੀ।